ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੋਗਾ ਦੀ ਟੀਮ ਦਾ ਵਿਸਥਾਰ, ਨੌਜਵਾਨ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਜ਼ਿਲ੍ਹਾ ਮੋਗਾ ਅੰਦਰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਆਪਣੀ ਜਥੇਬੰਦਕ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ ਵਲੋਂ ਜ਼ਿਲ੍ਹਾ ਟੀਮ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦਿਆਂ ‘ਤੇ ਨੌਜਵਾਨ ਆਗੂਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਭ
ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਸਮੇਂ। ਤਸਵੀਰ : ਹਰਜੀਤ ਸਿੰਘ
14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਜ਼ਿਲ੍ਹਾ ਮੋਗਾ ਅੰਦਰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਆਪਣੀ ਜਥੇਬੰਦਕ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ ਵਲੋਂ ਜ਼ਿਲ੍ਹਾ ਟੀਮ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦਿਆਂ ‘ਤੇ ਨੌਜਵਾਨ ਆਗੂਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਨ੍ਹਾਂ ਨਿਯੁਕਤੀਆਂ ਨਾਲ ਜਿੱਥੇ ਜ਼ਿਲ੍ਹਾ ਪੱਧਰ ‘ਤੇ ਯੁਵਾ ਮੋਰਚਾ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉੱਥੇ ਹੀ ਨਵੇਂ ਨੌਜਵਾਨ ਚਿਹਰਿਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਵੀ ਮਿਲੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ ਵਲੋਂ ਜਾਰੀ ਕੀਤੀ ਗਈ ਨਵੀਂ ਟੀਮ ਵਿਚ ਟੀਨੂ ਗਰਗ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ ਭੱਟੀ ਅਤੇ ਸੰਦੀਪ ਕੌਰ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਰੁਣ ਜੈਤਕਾ ਅਤੇ ਰੁਦਰ ਸ਼ਰਮਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਗਗਨਦੀਪ ਸਿੰਘ ਲੂੰਬਾ, ਸਾਹਿਲ ਸ਼ਰਮਾ, ਭਗਵੰਤ ਸਿੰਘ ਬਰਾੜ ਅਤੇ ਭੁਪਿੰਦਰ ਸਿੰਘ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਹਮੇਸ਼ਾ ਹੀ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਸਿਆਸੀ ਤੇ ਸਮਾਜਿਕ ਖੇਤਰ ਵਿਚ ਕੰਮ ਕਰਨ ਲਈ ਉਤਸ਼ਾਹਿਤ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਤਾਕਤ, ਮਿਹਨਤ ਅਤੇ ਨਵੀਂ ਸੋਚ ਨਾਲ ਹੀ ਸਮਾਜ ਵਿਚ ਵੱਡੀਆਂ ਤਬਦੀਲੀਆਂ ਲਿਆਂਦੀਆਂ ਜਾ ਸਕਦੀਆਂ ਹਨ। ਇਸ ਲਈ ਯੁਵਾ ਮੋਰਚਾ ਦਾ ਉਦੇਸ਼ ਸਿਰਫ਼ ਜਥੇਬੰਦੀ ਦਾ ਵਿਸਥਾਰ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕਰਨਾ ਵੀ ਹੈ, ਜਿੱਥੇ ਉਹ ਆਪਣੀ ਯੋਗਤਾ ਅਤੇ ਸਮਰੱਥਾ ਅਨੁਸਾਰ ਸਮਾਜ ਅਤੇ ਦੇਸ਼ ਦੀ ਸੇਵਾ ਵਿਚ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਭਾਜਪਾ ਯੁਵਾ ਮੋਰਚਾ ਨੂੰ ਹੋਰ ਸਰਗਰਮ ਬਣਾਉਣ ਲਈ ਆਉਣ ਵਾਲੇ ਸਮੇਂ ਦੌਰਾਨ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਖੇਤਰਾਂ ਵਿਚ ਨੌਜਵਾਨਾਂ ਨਾਲ ਸੰਪਰਕ ਮੁਹਿੰਮ ਚਲਾਈ ਜਾਵੇਗੀ।