ਖ਼ਰੀਦੇ ਹੋਏ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਸੇਖਾ ਕਲਾਂ ਦਾ ਖ਼ਰੀਦ ਕੇਂਦਰ ਨੱਕੋ-ਨੱਕ ਭਰਿਆ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਵਧੀਆਂ ਮੁਸ਼ਕਿਲਾਂ
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਪੈਂਦੇ ਖ਼ਰੀਦ ਕੇਂਦਰ ਸੇਖਾ ਕਲਾਂ ਦੀ ਮੰਡੀ ਵਿਚ ਖ਼ਰੀਦੇ ਹੋਏ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਮੰਡੀ ਨੱਕੋ-ਨੱਕ ਭਰ ਚੁੱਕੀ ਹੈ। ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਣ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ
ਪਿੰਡ ਸੇਖਾ ਕਲਾਂ ਦੇ ਖ਼ਰੀਦ ਕੇਂਦਰ ਵਿਚ ਵਿਕੇ ਹੋਏ ਝੋਨੇ ਦੀਆਂ ਬੋਰੀਆਂ ਨਾਲ ਨੱਕੋਂ ਨੱਕ ਭਰੀ ਹੋਈ ਮੰਡੀ। ਤਸਵੀਰ : ਜਗਰੂਪ ਸਿੰਘ ਮਠਾੜੂ
14-11-2026
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਪੈਂਦੇ ਖ਼ਰੀਦ ਕੇਂਦਰ ਸੇਖਾ ਕਲਾਂ ਦੀ ਮੰਡੀ ਵਿਚ ਖ਼ਰੀਦੇ ਹੋਏ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਮੰਡੀ ਨੱਕੋ-ਨੱਕ ਭਰ ਚੁੱਕੀ ਹੈ। ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਣ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਪਹਿਲਾਂ ਹੀ ਖ਼ਰੀਦੇ ਜਾ ਚੁੱਕੇ ਝੋਨੇ ਦੀਆਂ ਬੋਰੀਆਂ ਪਈਆਂ ਹੋਣ ਕਾਰਨ ਨਵੇਂ ਝੋਨੇ ਦੀ ਆਮਦ ਅਤੇ ਉਸ ਨੂੰ ਉਤਾਰਨ ਲਈ ਜਗ੍ਹਾ ਦੀ ਘਾਟ ਬਣੀ ਹੋਈ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿਚ ਲਿਆਉਣ ਤੋਂ ਲੈ ਕੇ ਉਸ ਦੀ ਖ਼ਰੀਦ ਅਤੇ ਅਗਲੀ ਪ੍ਰਕਿਰਿਆ ਤੱਕ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਮਜ਼ਦੂਰ ਵਰਗ ਨੂੰ ਵੀ ਕੰਮਕਾਜ ਵਿਚ ਮੁਸ਼ਕਲਾਂ ਆ ਰਹੀਆਂ ਹਨ ਅਤੇ ਆੜ੍ਹਤੀਆਂ ਲਈ ਮੰਡੀ ਅੰਦਰ ਫ਼ਸਲ ਦੀ ਸੰਭਾਲ ਅਤੇ ਪ੍ਰਬੰਧ ਕਰਨਾ ਔਖਾ ਹੋ ਗਿਆ ਹੈ। ਕਿਸਾਨ ਆਪਣੀ ਫ਼ਸਲ ਵੇਚਣ ਤੋਂ ਬਾਅਦ ਜਿੱਥੇ ਸਮੇਂ ਸਿਰ ਅਦਾਇਗੀ ਅਤੇ ਮੰਡੀ ਵਿਚੋਂ ਫ਼ਸਲ ਦੀ ਚੁਕਾਈ ਦੀ ਉਮੀਦ ਰੱਖਦੇ ਹਨ, ਉੱਥੇ ਖ਼ਰੀਦੇ ਹੋਏ ਝੋਨੇ ਦੀਆਂ ਬੋਰੀਆਂ ਲੰਬਾ ਸਮਾਂ ਮੰਡੀ ਵਿਚ ਪਈਆਂ ਰਹਿਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਸਰਕਾਰ, ਸਿਆਸੀ ਲੀਡਰਸ਼ਿਪ ਅਤੇ ਸਬੰਧਿਤ ਅਫ਼ਸਰਸ਼ਾਹੀ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਅਤੇ ਖ਼ਰੀਦ ਪ੍ਰਬੰਧ ਸੁਚਾਰੂ ਰੱਖਣ ਦੇ ਕੀਤੇ ਜਾਂਦੇ ਦਾਅਵੇ ਸੇਖਾ ਕਲਾਂ ਦੇ ਖ਼ਰੀਦ ਕੇਂਦਰ ਵਿਚ ਜ਼ਮੀਨੀ ਹਕੀਕਤ ਤੋਂ ਦੂਰ ਦਿਖਾਈ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਖਰੀਦੀ ਗਈ ਫ਼ਸਲ ਦੀ ਚੁਕਾਈ ਸਮੇਂ ਸਿਰ ਨਹੀਂ ਹੋਵੇਗੀ ਤਾਂ ਮੰਡੀਆਂ ਵਿਚ ਜਗ੍ਹਾ ਦੀ ਘਾਟ ਕਾਰਨ ਸਮੁੱਚਾ ਖ਼ਰੀਦ ਪ੍ਰਬੰਧ ਪ੍ਰਭਾਵਿਤ ਹੋਣਾ ਸੁਭਾਵਿਕ ਹੈ। ਮੰਡੀ ਵਿਚ ਪੈਦਾ ਹੋਈ ਇਸ ਸਥਿਤੀ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਅਤੇ ਆੜ੍ਹਤੀਆਂ ਵਿਚ ਵੀ ਚਿੰਤਾ ਪਾਈ ਜਾ ਰਹੀ ਹੈ। ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਸਬੰਧਿਤ ਖ਼ਰੀਦ ਏਜੰਸੀਆਂ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੇਖਾ ਕਲਾਂ ਦੇ ਖ਼ਰੀਦ ਕੇਂਦਰ ਵਿਚ ਪਈਆਂ ਖ਼ਰੀਦੀਆਂ ਹੋਈਆਂ ਝੋਨੇ ਦੀਆਂ ਬੋਰੀਆਂ ਦੀ ਤੁਰੰਤ ਚੁਕਾਈ ਕਰਵਾਈ ਜਾਵੇ ਤਾਂ ਜੋ ਮੰਡੀ ਵਿਚ ਨਵੀਂ ਫ਼ਸਲ ਦੀ ਆਮਦ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਰਾਹਤ ਮਿਲ ਸਕੇ।