13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਾਂਗਰਸ ਜਵਾਨੀ ਸੰਭਾਲ ਯਾਤਰਾ ਨਾਲ ਸੱਪ ਲੰਘ ਜਾਣ ਤੋਂ ਬਾਅਦ ਲੀਹ ਕੁੱਟਣ ਲੱਗੀ-ਸਨੀ ਗਿੱਲ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਵਲੋਂ ਹੁਣ ਪੰਜਾਬ ਵਿਚ ਜਵਾਨੀ ਸੰਭਾਲ ਯਾਤਰਾ ਸ਼ੁਰੂ ਕੀਤੀ ਹੈ ਇਹ ਮਹਿਜ਼ ਸੱਪ ਲੰਘ ਜਾਣ ਤੋਂ ਬਾਅਦ ਸੱਪ ਦੀ ਲੀਹ ਕੁੱਟਣ ਦੇ ਬਰਾਬਰ ਹੈ ਕਿਉਂਕਿ ਕਾਂਗਰਸ ਦਸ ਸਾਲ ਲਗਾਤਾਰ ਸੱਤਾ ਵਿਚ ਰਹੀ ਪਰ ਉਸ ਸਮੇਂ ਇਨ੍ਹਾਂ ਨੂੰ ਨਸ਼ੇ ਯਾਦ ਨਾ ਆਏ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ‘ਤੇ ਹੱਥ ਧਰ ਕੇ ਸਹੁੰ ਖਾਧੀ ਸੀ ਕਿ ਉਹ ਪੰਜਾਬ ਵਿਚੋਂ ਨਸ਼ੇ ਖ਼ਤਮ ਕਰ ਦੇਣਗੇ ਪਰ ਉਹ ਖਾਧੀ ਸਹੁੰ ਵੀ ਝੂਠ ਸਾਬਤ ਹੋਈ ਅਤੇ ਹੁਣ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਸਟੰਟ ਕਰ ਰਹੀ ਹੈ ਪਰ ਸੂਬੇ ਦੇ ਲੋਕ ਕਾਂਗਰਸ ਅਤੇ ਆਪ ਵਾਲਿਆਂ ਦੇ ਮਨਸੂਬੇ ਭਲੀਭਾਂਤ ਜਾਣਦੇ ਹਨ ਅਤੇ ਹੁਣ ਉਹ ਦੁਬਾਰਾ ਇਨ੍ਹਾਂ ਦੇ ਝੂਠਾਂ ਹੇਠ ਨਹੀਂ ਆਉਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਸੰਤ ਵਿਸਾਖਾ ਸਿੰਘ ਸਕੂਲ ਦਾ ਵਿਦਿਆਰਥੀ ਗੁਰਜੋਧ ਸਿੰਘ ਖੇਡਾਂ ਦੇ ਖੇਤਰ ’ਚ ਰੌਸ਼ਨ ਕਰ ਰਿਹਾ ਸਕੂਲ ਦਾ ਨਾਂਅ 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਵਲੋਂ ਹੁਣ ਪੰਜਾਬ ਵਿਚ ਜਵਾਨੀ ਸੰਭਾਲ ਯਾਤਰਾ ਸ਼ੁਰੂ ਕੀਤੀ ਹੈ ਇਹ ਮਹਿਜ਼ ਸੱਪ ਲੰਘ ਜਾਣ ਤੋਂ ਬਾਅਦ ਸੱਪ ਦੀ ਲੀਹ ਕੁੱਟਣ ਦੇ ਬਰਾਬਰ ਹੈ ਕਿਉਂਕਿ ਕਾਂਗਰਸ ਦਸ ਸਾਲ ਲਗਾਤਾਰ ਸੱਤਾ ਵਿਚ ਰਹੀ ਪਰ ਉਸ ਸਮੇਂ ਇਨ੍ਹਾਂ ਨੂੰ ਨਸ਼ੇ ਯਾਦ ਨਾ ਆਏ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ‘ਤੇ ਹੱਥ ਧਰ ਕੇ ਸਹੁੰ ਖਾਧੀ ਸੀ ਕਿ ਉਹ ਪੰਜਾਬ ਵਿਚੋਂ ਨਸ਼ੇ ਖ਼ਤਮ ਕਰ ਦੇਣਗੇ ਪਰ ਉਹ ਖਾਧੀ ਸਹੁੰ ਵੀ ਝੂਠ ਸਾਬਤ ਹੋਈ ਅਤੇ ਹੁਣ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਸਟੰਟ ਕਰ ਰਹੀ ਹੈ ਪਰ ਸੂਬੇ ਦੇ ਲੋਕ ਕਾਂਗਰਸ ਅਤੇ ਆਪ ਵਾਲਿਆਂ ਦੇ ਮਨਸੂਬੇ ਭਲੀਭਾਂਤ ਜਾਣਦੇ ਹਨ ਅਤੇ ਹੁਣ ਉਹ ਦੁਬਾਰਾ ਇਨ੍ਹਾਂ ਦੇ ਝੂਠਾਂ ਹੇਠ ਨਹੀਂ ਆਉਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਐਨਾ ਫੈਲ ਚੁੱਕਿਆ ਹੈ ਕਿ ਸਰਕਾਰ ਇਸ ਨੂੰ ਕੰਟਰੋਲ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਅਤੇ ਸੂਬੇ ਵਿਚ ਅਮਨ ਸ਼ਾਂਤੀ ਖੰਭ ਲਾ ਕੇ ਉੱਡ ਗਈ ਹੈ ਅਤੇ ਗੁੰਡਾਰਾਜ ਬਣਿਆ ਹੋਇਆ ਹੈ ਅਤੇ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਅਤੇ ਪੰਜਾਬ ਦਾ ਮੁੱਖ ਮੰਤਰੀ ਦਿੱਲੀ ਦੇ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਦਾ ਮੋਹਰਾ ਬਣ ਕੇ ਕੰਮ ਕਰ ਰਿਹਾ ਹੈ ਅਤੇ ਦਿੱਲੀ ਵਾਲਿਆਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਦਾ ਕੰਮ ਸਿਰਫ਼ ਸੂਬੇ ਦਾ ਪੈਸਾ ਲੁੱਟਣਾ ਹੈ ਅਤੇ ਉਨ੍ਹਾਂ ਨੇ ਸੂਬੇ ਨੂੰ ਕਰਜ਼ਾਈ ਕਰ ਕੇ ਰੱਖ ਦਿੱਤਾ ਹੈ। ਸਨੀ ਗਿੱਲ ਨੇ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀ ਵਾਲਿਆਂ ਨੇ ਪੰਜਾਬ ਦਾ ਕੁਝ ਨਹੀਂ ਸੁਆਰਿਆ ਅਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਿਚ ਹੀ ਲੱਗੇ ਰਹੇ ਅਤੇ ਜੇਕਰ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਹੁਣ ਸੂਬੇ ਦੇ ਲੋਕ ਆਪਣੀ ਕੀਤੀ ਗ਼ਲਤੀ ‘ਤੇ ਪਛਤਾ ਰਹੇ ਹਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ ਅਤੇ ਸੂਬੇ ਨੂੰ ਮੁੜ ਤੋਂ ਵਿਕਾਸ ਵੱਲ ਲਿਜਾਣ ਦੇ ਨਾਲ ਪੰਜਾਬ ਦੀ ਅਮਨ ਸ਼ਾਂਤੀ, ਸਦਭਾਵਨਾ ਤੇ ਭਾਈਚਾਰਕ ਸਾਂਝ ਪਹਿਲੀ ਤਰਜੀਹ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਨਸ਼ੇੜੀ ਅਤੇ ਵਿਹਲੜ ਦੱਸਣ ਵਾਲੇ ਭਾਜਪਾ ਆਗੂ ਦੇ ਬਿਆਨ ’ਤੇ ਕਿਸਾਨ ਆਗੂ ਰਵੀ ਮੌੜ ਨੇ ਜਤਾਇਆ ਸਖ਼ਤ ਇਤਰਾਜ਼ ਅਗਲੀ ਖ਼ਬਰ ਬਾਪੂ ਨਿਰਭੈ ਸਿੰਘ ਦੇ ਦਿਹਾਂਤ ’ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨਾਲ ਜਥੇਦਾਰ ਮਾਹਲਾ ਤੇ ਹੋਰ ਆਗੂਆਂ ਨੇ ਕੀਤਾ ਦੁ...
Ad Position 24