13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਵਾਂ ਧੀਆਂ ਲਲਕਾਰ ਰੈਲੀ ’ਚ ਪਹੁੰਚਣ ਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ-ਬੀਬੀ ਜਸਪਿੰਦਰ ਕੌਰ ਰਣੀਆਂ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ’ਚ ਔਰਤਾਂ ਅਤੇ ਵਰਕਰਾਂ ਨੂੰ ਅੱਜ ਕਰਨਗੇ ਸੰਬੋਧਨ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)-ਮਾਵਾਂ ਧੀਆਂ ਲਲਕਾਰ ਰੈਲੀ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਮੈਂਬਰ ਪਾਰਲੀਮੈਂਟ ਅਤੇ ਸ਼੍ਰੋ. ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ‘ਚ ਪਹੁੰਚਣ ਤੇ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਔਰਤਾਂ, ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸੁਆਗਤ ਕੀਤਾ ਜਾਵੇਗਾ ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਸੀ.

Ad Position 21
No active advertisement
ਅਜੀਤ ਡੈਸਕ 14-11-2026
ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)-ਮਾਵਾਂ ਧੀਆਂ ਲਲਕਾਰ ਰੈਲੀ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਮੈਂਬਰ ਪਾਰਲੀਮੈਂਟ ਅਤੇ ਸ਼੍ਰੋ. ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ‘ਚ ਪਹੁੰਚਣ ਤੇ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਔਰਤਾਂ, ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸੁਆਗਤ ਕੀਤਾ ਜਾਵੇਗਾ ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਸੀ. ਆਗੂ ਬੀਬੀ ਜਸਪਿੰਦਰ ਕੌਰ ਰਣੀਆਂ, ਬੀਬੀ ਨਰਿੰਦਰ ਕੌਰ ਰਣੀਆਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਰਦਿਆਂ ਕਿਹਾ ਕਿ ਸੂਬੇ ‘ਚ ਜ਼ੋਰਾਂ ਨਾਲ ਚੱਲ ਰਹੇ ਨਸ਼ੇ ਦੇ ਧੰਦੇ ਵਿਰੁੱਧ ਔਰਤਾਂ ਨੂੰ ਲਾਮਬੰਦ ਕਰਨ ਤੇ ਆਪ ਸਰਕਾਰ ਵਲੋਂ ਔਰਤਾਂ ਦੇ ਖਾਤਿਆਂ ‘ਚ ਪਾਉਣ ਲਈ ਬਕਾਇਆ ਰਹਿੰਦੇ ਪੈਸਿਆਂ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਸਰਕਾਰ ਵਲੋਂ ਲੋਕਾਂ ਨਾਲ ਕੀਤੀ ਜਾ ਰਹੀ ਝੂਠੀ ਬਿਆਨਬਾਜ਼ੀ ਨੂੰ ਵੀ ਬੇਨਕਾਬ ਕਰਨ ਲਈ ਬੀਬੀ ਹਰਸਿਮਰਤ ਕੌਰ ਬਾਦਲ ਨਿਹਾਲ ਸਿੰਘ ਵਾਲਾ ਵਿਖੇ ਅੱਜ 14 ਨਵੰਬਰ ਨੂੰ ਸਵੇਰੇ 10 ਵਜੇ ਪਹੁੰਚ ਰਹੇ ਹਨ, ਜਿੰਨਾਂ ਦੇ ਵਿਚਾਰ ਸੁਣਨ ਲਈ ਔਰਤ ਵਰਕਰਾਂ ‘ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵੱਡੀ ਗਿਣਤੀ ‘ਚ ਔਰਤਾਂ ਸ਼ਮੂਲੀਅਤ ਕਰਨਗੀਆਂ, ਉਨ੍ਹਾਂ ਹੋਰਨਾਂ ਵੱਧ ਤੋਂ ਵੱਧ ਔਰਤਾਂ ਨੂੰ ਇਸ ਰੈਲੀ ਰੂਪੀ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ‘ਚ ਰਾਜ ਕਰ ਰਹੀ ਆਪ ਪਾਰਟੀ ਤੋਂ ਅੱਕ ਚੁੱਕੇ ਲੋਕ ਹੁਣ ਸ਼੍ਰੋ. ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਊਤਾਬਲੇ ਹਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਕੇਂਦਰ ਸਰਕਾਰ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਅਗਲੀ ਖ਼ਬਰ ਕਿਸਾਨਾਂ ਨੂੰ ਨਸ਼ੇੜੀ ਅਤੇ ਵਿਹਲੜ ਦੱਸਣ ਵਾਲੇ ਭਾਜਪਾ ਆਗੂ ਦੇ ਬਿਆਨ ’ਤੇ ਕਿਸਾਨ ਆਗੂ ਰਵੀ ਮੌੜ ਨੇ ਜਤਾਇਆ ਸਖ਼ਤ ਇਤਰਾਜ਼
Ad Position 24