13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਅੰਦਰ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਸਰਾਸਰ ਧੱਕਾ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 13 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਕਿਸਾਨ ਆਗੂਆਂ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ, ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸੂਬਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾਂ, ਪ੍ਰਧਾਨ ਨਿਰਮਲ ਸਿੰਘ ਸੈਦੋਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਧੂੜਕੋਟ, ਆਗੂ ਗੁਰਦਿੱਤ ਸਿੰਘ ਦੀਨਾ ਸਾਹਿਬ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਲਗਭਗ 400 ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਮੰਡੀਆਂ ‘ਚ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇ। ਇਸ ਮੌਕੇ ਕਿਸਾਨ ਆਗੂਆਂ ਵਲੋਂ ਪੰਜਾਬ ਅੰਦਰ 400 ਬੰਦ ਮੰਡੀਆਂ ਨੂੰ ਬਹਾਲ ਕਰਵਾਉਣ ਦੇ ਸਬੰਧ ‘ਚ ਐਸ.

Ad Position 21
No active advertisement
ਅਜੀਤ ਡੈਸਕ 14-11-2026
ਨਿਹਾਲ ਸਿੰਘ ਵਾਲਾ, 13 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਕਿਸਾਨ ਆਗੂਆਂ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ, ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸੂਬਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾਂ, ਪ੍ਰਧਾਨ ਨਿਰਮਲ ਸਿੰਘ ਸੈਦੋਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਧੂੜਕੋਟ, ਆਗੂ ਗੁਰਦਿੱਤ ਸਿੰਘ ਦੀਨਾ ਸਾਹਿਬ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਲਗਭਗ 400 ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਮੰਡੀਆਂ ‘ਚ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇ। ਇਸ ਮੌਕੇ ਕਿਸਾਨ ਆਗੂਆਂ ਵਲੋਂ ਪੰਜਾਬ ਅੰਦਰ 400 ਬੰਦ ਮੰਡੀਆਂ ਨੂੰ ਬਹਾਲ ਕਰਵਾਉਣ ਦੇ ਸਬੰਧ ‘ਚ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਖ਼ਰੀਦ ਬੰਦ ਕੀਤੀ ਗਈ ਹੈ, ਜਦ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੀਆਂ ਕਈ ਮੰਡੀਆਂ ‘ਚ ਅਜੇ ਵੀ ਕਿਸਾਨਾਂ ਦਾ ਵੱਡੀ ਮਾਤਰਾ ‘ਚ ਝੋਨਾ ਵਿਕਣ ਤੋਂ ਰਹਿੰਦਾ ਹੈ। ਖ਼ਾਸ ਕਰਕੇ ਪਿਛੇਤੀ ਪੂਸਾ-44 ਅਤੇ 126 ਕਿਸਮ ਦਾ ਝੋਨਾ ਹੁਣ ਮੰਡੀਆਂ ‘ਚ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਦੀਆਂ ਮੰਡੀਆਂ ‘ਚ 35 ਫ਼ੀਸਦੀ ਤੋਂ ਵੱਧ ਝੋਨਾ ਖ਼ਰੀਦ ਹੋਣ ਤੋਂ ਰਹਿੰਦਾ ਹੈ। ਕਿਸਾਨ ਆਗੂਆਂ ਨੇ ਕਿਹਾ ਸੂਬਾ ਸਰਕਾਰ ਵਲੋਂ ਖ਼ਰੀਦ ਦਾ ਟੀਚਾ ਤੈਅ ਕਰਕੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਰੋਕਣਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ ਐਲਾਨ ਨਾ ਕਰਨ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨ ਮੋਰਚੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ‘ਚ ਗੰਨੇ ਦਾ ਭਾਅ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਦਿੱਤਾ ਜਾਵੇਗਾ ਅਤੇ ਗੰਨੇ ਦੀ ਪੂਰੀ ਅਦਾਇਗੀ ਇੱਕੋ ਕਾਊਂਟਰ ਰਾਹੀਂ ਇਕੋ ਵਾਰ ਕੀਤੀ ਜਾਵੇਗੀ। ਪਰ ਸਰਕਾਰ ਨੇ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਮ.ਐਲ.ਐਮ. ਨਰਸਿੰਗ ਕਾਲਜ ਕਿਲੀ ਚਾਹਲ ਦੇ ਸ਼ਾਨਦਾਰ ਨਤੀਜੇ ਅਗਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਲਈ 62,370 ਕਰੋੜ ਰੁਪਏ ਦੀ ਖਾਦ ਸਬਸਿਡੀ ਮਨਜ਼ੂਰ ਕਰਨਾ ਕਿਸਾਨਾਂ ਦੇ ਹਿਤ ਵਿਚ ਅਹਿਮ ਫ਼ੈਸਲਾ-ਸਾਬਕਾ ਐ...
Ad Position 24