13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬੀ.ਆਈ.ਐਸ. ਗਰੁੱਪ ਆਫ਼ ਇੰਸਟੀਚਿਊਟਸ ਦੇ 4 ਵਿਦਿਆਰਥੀਆਂ ਨੇ ਪਲੇਸਮੈਂਟ ਡਰਾਈਵ ਵਿਚ ਮਾਰੀ ਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਬੀ. ਆਈ.

Ad Position 21
No active advertisement
ਬੀ.ਆਈ.ਐਸ. ਕਾਲਜ ਗਗੜਾ ਵਿਖੇ ਕਰਵਾਈ ਪਲੇਸਮੈਂਟ ਡਰਾਈਵ ਦੌਰਾਨ ਸੰਬੋਧਨ ਕਰਦੇ ਅਧਿਕਾਰੀ। ਅਜੀਤ ਤਸਵੀਰ 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਬੀ.ਆਈ.ਐਸ. ਗਰੁੱਪ ਆਫ਼ ਇੰਸਟੀਚਿਊਟਸ ਗਗੜਾ ਮੋਗਾ ਦੇ ਚੇਅਰਮੈਨ ਡਾ. ਨਵਜੋਤ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਬਿਹਤਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੋਹਾਲੀ ਦੀ ਕੰਪਨੀ ਸੌਰਟਿਕ ਦੇ ਸਹਿਯੋਗ ਨਾਲ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਵਿਚ ਬੀ.ਬੀ.ਏ. ਤੇ ਬੀ.ਟੈਕ ਦੇ ਲਗ-ਪਗ 40 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕੰਪਨੀ ਦੇ ਨੁਮਾਇੰਦੇ ਸੁਖਰਾਜ ਸਿੰਘ ਅਤੇ ਹਰਦੀਪ ਸਿੰਘ ਕਾਲਜ ਪਹੁੰਚੇ। ਹਰਦੀਪ ਸਿੰਘ ਨੇ ਪ੍ਰੈਜ਼ੈਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਕੰਪਨੀ ਦੇ ਕੰਮਕਾਜ, ਨੌਕਰੀਆਂ ਅਤੇ ਉੱਥੇ ਕੰਮ ਕਰਨ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੰਪਨੀ ਵਲੋਂ ਡਿਜੀਟਲ ਮਾਰਕੀਟਿੰਗ ਐਗਜ਼ੀਕਿਊਟਿਵ, ਬਿਜ਼ਨਸ ਐਨਾਲਿਸਟ, ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ, ਜੂਨੀਅਰ ਸਟੈਕ ਡਿਵੈਲਪਰ, ਜੂਨੀਅਰ ਡਿਵੈਲਪਰ, ਇੰਟਰਨ ਅਤੇ ਐਚ.ਆਰ. ਇੰਟਰਨ ਵਰਗੀਆਂ ਅਸਾਮੀਆਂ ਲਈ 3 ਲੱਖ ਤੋਂ 5 ਲੱਖ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਗਈ। ਡਰਾਈਵ ਦੌਰਾਨ ਕਰਵਾਏ ਗਏ ਐਪਟੀਟਿਊਡ ਟੈਸਟ ਵਿਚ 4 ਵਿਦਿਆਰਥੀਆਂ ਨੇ ਆਪਣੀ ਜਗ੍ਹਾ ਬਣਾਈ। ਇਹ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਪ੍ਰਾਪਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਕਰੀਅਰ ਵਿਚ ਅੱਗੇ ਵਧਣ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਇਹ ਪਲੇਸਮੈਂਟ ਡਰਾਈਵ ਡਾਇਰੈਕਟਰ ਡਾ. ਆਰ.ਪੀ. ਗੁਪਤਾ ਦੇ ਸਹਿਯੋਗ ਨਾਲ ਪਲੇਸਮੈਂਟ ਅਫ਼ਸਰ ਜੋਤੀ ਵਲੋਂ ਆਯੋਜਿਤ ਕੀਤੀ ਗਈ। ਇਸ ਮੌਕੇ ਬਲਜੀਤ ਸਿੰਘ ਸੰਧੂ ਸੀ.ਏ.ਓ., ਡਾ. ਭਰਪੂਰ ਸਿੰਘ ਸੰਧੂ ਪ੍ਰਿੰਸੀਪਲ ਕਾਲਜ ਆਫ਼ ਫਾਰਮੇਸੀ, ਸੁਖਦੀਪ ਸ਼ਰਮਾ ਅਤੇ ਰਾਜਦੀਪ ਸ਼ਰਮਾ ਅਕਾਦਮਿਕ ਕੋਆਰਡੀਨੇਟਰ, ਪਰਮਿੰਦਰ ਸਿੰਘ ਟੋਖੀ ਕੈਂਪਸ ਇੰਚਾਰਜ ਦਾ ਵਿਸ਼ੇਸ਼ ਸਹਿਯੋਗ ਰਿਹਾ। ਬੀ.ਆਈ.ਐਸ. ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ, ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਅਤੇ ਵਧੀਆ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਅਜਿਹੀਆਂ ਪਲੇਸਮੈਂਟ ਡਰਾਈਵਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਕੰਬਾਈਨ ਮਾਲਕ ਦੀ ਮੌਤ ਅਗਲੀ ਖ਼ਬਰ ਐਮ.ਐਲ.ਐਮ. ਨਰਸਿੰਗ ਕਾਲਜ ਕਿਲੀ ਚਾਹਲ ਦੇ ਸ਼ਾਨਦਾਰ ਨਤੀਜੇ
Ad Position 24