ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ
ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)- ਬੀ. ਬੀ.
ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਗਤੀਵਿਧੀਆਂ ਆਪਣੇ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ। ਇਸੇ ਲੜੀ ਤਹਿਤ ਹੀ ਅੱਜ ਬਾਲ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਚ ਛੋਟੇ-ਛੋਟੇ ਬੱਚੇ ਬਹੁਤ ਹੀ ਪਿਆਰੇ ਲੱਗ ਰਹੇ ਸਨ। ਸਕੂਲ ਗੁਲਾਬੀ, ਨੀਲੇ ਅਤੇ ਸਫੈਦ ਗੁਬਾਰਿਆਂ ਨਾਲ ਸਜਾਇਆ ਗਿਆ। ਬੱਚਿਆਂ ਨੇ ਸਕੂਲ ਵਿਖੇ ਗੇਮਜ਼, ਡਾਂਸ, ਕੈਟ ਵਾਕ ਆਦਿ ਖੇਡਾਂ ਕਰਕੇ ਅਨੰਦ ਮਾਣਿਆ। ਬੱਚਿਆਂ ਨੇ ਅੱਜ ਸਕੂਲ ਦੇ ਮਾਹੌਲ ਤੋਂ ਹਟਕੇ ਮੌਜ ਮਸਤੀ ਦਾ ਖੂਬ ਅਨੰਦ ਮਾਣਿਆ। ਸਕੂਲ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੁਹਾਨੂੰ ਚਾਚਾ ਨਹਿਰੂ ਜੀ ਦੇ ਦੱਸੇ ਹੋਏ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ। ਪੰਡਤ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਉਨ੍ਹਾਂ ਦੇ ਹਰਮਨ ਪਿਆਰੇ ਨੇਤਾ ਵੀ ਸਨ। ਇਸ ਮੌਕੇ ਸਕੂਲ ਮੈਨੇਜਮੈਂਟ ਦੁਆਰਾ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਪਿਆਰ ਨਾਲ ਅਤੇ ਇਕੱਠੇ ਮਿਲ ਕੇ ਰਹਿਣ ਤੇ ਪੜ੍ਹਾਈ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਪ੍ਰੈਜੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ।