14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਲੌਸਮ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਅਥਲੈਟਿਕ ਮੀਟ ਕਰਵਾਈ

ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)- ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਬਾਲ ਦਿਵਸ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਵਿਸ਼ੇਸ਼ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਅਤੇ ਹਾਊਸਾਂ ਅਨੁਸਾਰ ਕਈ ਖੇਡ ਮੁਕਾਬਲੇ ਕਰਵਾਏ ਗਏ।

Ad Position 21
No active advertisement
ਜੇ. ਐਮ. ਐਸ. ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਪ੍ਰਬੰਧਕ ਵੀਜ਼ਾ ਸੌਂਪਦੇ ਹੋਏ| ਤਸਵੀਰ : ਮਾਣੂੰਕੇ ਬਲੌਸਮ ਸਕੂਲ ਵਿਖੇ ਬਾਲ ਦਿਵਸ ਜੇਤੂ ਹਾਊਸ ਨੂੰ ਟਰਾਫੀ ਦਿੰਦੇ ਹੋਏ ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਹੋਰ ਪ੍ਰਬੰਧਕ। ਤਸਵੀਰ : ਅਮੋਲਕ ਸਿੰਘ ਕਲਸੀ 15-11-2026
ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)- ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਬਾਲ ਦਿਵਸ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਵਿਸ਼ੇਸ਼ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਅਤੇ ਹਾਊਸਾਂ ਅਨੁਸਾਰ ਕਈ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਿੰਪਲ ਰੇਸ, ਵਾਟਰ ਬੋਤਲ ਰੇਸ, ਪਿਕ ਬਾਲ ਐਂਡ ਪੁੱਟ ਇਨ ਬਾਊਲ, ਰਿੰਗ ਰੇਸ, ਫਿੱਲ ਵਾਟਰ ਬੋਤਲ ਰੇਸ, ਪਿਕ ਅੱਪ ਬਾਲ ਐਂਡ ਕੀਪ ਇਨ ਰਿੰਗ, ਲੈਮਨ ਰੇਸ, ਥ੍ਰੀ-ਲੈੱਗ ਰੇਸ, ਸੈਕ ਰੇਸ, ਰਿਲੇਅ ਰੇਸ ਅਤੇ ਰੱਸਾਕਸ਼ੀ (ਟੱਗ ਆਫ ਵਾਰ) ਆਦਿ ਮੁਕਾਬਲੇ ਕਰਵਾਏ ਗਏ| ਇਸ ਮੌਕੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿ ਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਉਤਸ਼ਾਹ ਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਹੌਸਲਾ ਅਫਜ਼ਾਈ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਰੇ ਹਾਊਸਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਅਲਫਾ ਹਾਊਸ ਨੂੰ ਬੈਸਟ ਹਾਊਸ ਐਲਾਨਿਆ ਗਿਆ ਅਤੇ ਉਸ ਨੂੰ ਸਪੋਰਟਸ ਟਰਾਫੀ 2026-27 ਨਾਲ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਹਲਕਾ ਧਰਮਕੋਟ ’ਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਅੱਜ ਹੋਵੇਗਾ ਭਰਵਾਂ ਸਵਾਗਤ-ਆਗੂ ਕਿਹਾ, ਸਾਬਕਾ ਵਿਧਾਇਕ ਲੋਹਗੜ੍ਹ ਦੀ...
Ad Position 24