14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਮ ਆਦਮੀ ਪਾਰਟੀ ਨੇ ਸਾਬਕਾ ਪ੍ਰਧਾਨ ਸੋਨੀਆ ਗੁਪਤਾ ਨੂੰ ਫਿਰ ਤੋਂ ਵਾਰਡ ਨੰਬਰ 9 ਤੋਂ ਉਮੀਦਵਾਰ ਐਲਾਨਿਆ

ਬਾਘਾ ਪੁਰਾਣਾ, 14 ਨਵੰਬਰ (ਟਿੰਕੂ ਕਾਠਪਾਲ)- ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ। ਬਾਘਾ ਪੁਰਾਣਾ ਦੀ ਸਭ ਤੋਂ ਹੌਟ ਮੰਨੀ ਜਾ ਰਹੀ ਸੀਟ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਰੀਬੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੋਨੀਆ ਗੁਪਤਾ ਪਤਨੀ ਪਵਨ ਗੁਪਤਾ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

Ad Position 21
No active advertisement
ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਪ੍ਰਧਾਨ ਪਵਨ ਗੁਪਤਾ, ਉਮੀਦਵਾਰ ਸੋਨੀਆ ਗੁਪਤਾ| 15-11-2026
ਬਾਘਾ ਪੁਰਾਣਾ, 14 ਨਵੰਬਰ (ਟਿੰਕੂ ਕਾਠਪਾਲ)- ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ। ਬਾਘਾ ਪੁਰਾਣਾ ਦੀ ਸਭ ਤੋਂ ਹੌਟ ਮੰਨੀ ਜਾ ਰਹੀ ਸੀਟ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਰੀਬੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੋਨੀਆ ਗੁਪਤਾ ਪਤਨੀ ਪਵਨ ਗੁਪਤਾ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉਮੀਦਵਾਰ ਵਜੋਂ ਨਾਂਅ ਐਲਾਨੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਪ੍ਰਧਾਨ ਪਵਨ ਗੁਪਤਾ ਅਤੇ ਵਾਰਡ ਨੰਬਰ 9 ਤੋਂ ਉਮੀਦਵਾਰ ਸੋਨੀਆ ਗੁਪਤਾ ਵਲੋਂ ਵਾਰਡ ਨੰਬਰ 9 ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਪਾਰਟੀ ਸਮਰਥਕਾਂ ਅਤੇ ਸਥਾਨਕ ਆਗੂਆਂ ਅਨੁਸਾਰ ਉਨ੍ਹਾਂ ਦੀ ਉਮੀਦਵਾਰੀ ਨੂੰ ਲੈ ਕੇ ਵਾਰਡ ਵਾਸੀਆਂ ਵਲੋਂ ਮਾਣ ਸਤਿਕਾਰ ਮਿਲ ਰਿਹਾ ਹੈ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੀਆ ਗੁਪਤਾ ਅਤੇ ਪ੍ਰਧਾਨ ਪਵਨ ਗੁਪਤਾ ਨੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਕੀਤੇ ਵਿਕਾਸ ਕਾਰਜਾਂ ਅਤੇ ਲੋਕਾਂ ਤੋਂ ਮਿਲਦੇ ਪਿਆਰ ਸਤਿਕਾਰ ਲਈ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਵਾਰਡ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਨਗਰ ਕੌਂਸਲ ਚੋਣਾਂ ਸਬੰਧੀ 15 ਵਾਰਡਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ-ਡਿਪਟੀ ਕਮਿਸ਼ਨਰ
Ad Position 24