14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀ.ਐਸ.ਸੀ. ਨਰਸਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.

Ad Position 21
No active advertisement
ਅਜੀਤ ਡੈਸਕ 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.ਐਸ.ਸੀ. ਨਰਸਿੰਗ ਤੀਸਰੇ ਸਮੈਸਟਰ ਦਾ ਨਤੀਜੇ ਬੜਾ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੌ ਫ਼ੀਸਦੀ ਅੰਕ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਮਮਤਾ ਸ਼ਰਮਾ ਪੁੱਤਰੀ ਮਨਿੰਦਰ ਸਿੰਘ, ਵੀਰਪਾਲ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ ਪਹਿਲਾ ਸਥਾਨ, ਜੈਸਮੀਨਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ, ਨਵਜੋਤ ਕੌਰ ਸਿੱਧੂ ਪੁੱਤਰੀ ਜਸਵਿੰਦਰ ਸਿੰਘ, ਸੁਖਰੀਤ ਕੌਰ ਚਹਿਲ ਪੁੱਤਰੀ ਸੁਖਮੰਦਰ ਸਿੰਘ ਚਹਿਲ, ਤਨਵੀਰ ਕੌਰ ਪੁੱਤਰੀ ਬਲਰਾਜ ਸਿੰਘ, ਯਸ਼ਨਪ੍ਰੀਤ ਕੌਰ ਪੁੱਤਰੀ ਜਗਦੀਸ਼ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਇਸੇ ਤਰ੍ਹਾਂ ਪ੍ਰਭਲੀਨ ਕੌਰ ਪੁੱਤਰੀ ਗੁਰਪ੍ਰਤਾਨ ਸਿੰਘ, ਰਸਲੀਨ ਕੌਰ ਪੁੱਤਰੀ ਅਮਨਦੀਪ ਸਿੰਘ, ਰਵੀਨਾ ਪੁੱਤਰੀ ਉਪਿੰਦਰ ਰਾਏ ਅਤੇ ਸਿਮਰਨ ਮੰਘੈੜਾ ਪੁੱਤਰੀ ਸੁਖਜਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਚੇਅਰਪਰਸਨ ਡਾ. ਮਾਲਤੀ ਥਾਪਰ ਅਤੇ ਡਾਇਰੈਕਟਰ ਡਾ. ਪਵਨ ਥਾਪਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਹੋਰ ਵੀ ਸਖ਼ਤ ਮਿਹਨਤ ਦੀ ਲੋੜ ਹੈ ਤਾਂ ਕਿ ਆਪਣੀ ਜ਼ਿੰਦਗੀ ਵਿਚ ਅਸੀਂ ਸਹੀ ਮੁਕਾਮ ਹਾਸਲ ਕਰ ਕੇ ਆਪਣੇ ਵਾਤਾਵਰਨ, ਆਪਣੇ ਸਮਾਜ, ਪਰਿਵਾਰ ਅਤੇ ਆਪਣੇ ਦੇਸ਼ ਦੀ ਲਈ ਉਚਿੱਤ ਯੋਗਦਾਨ ਪਾ ਕੇ ਉਸ ਨੂੰ ਤਰੱਕੀ ਵੱਲ ਲਿਜਾ ਸਕੀਏ। ਕਾਲਜ ਦੀ ਪ੍ਰਿੰਸੀਪਲ ਡਾ. ਸੁਨੀਤਾ ਜੋਸਫ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹੀ ਇਸ ਤਰ੍ਹਾਂ ਦੀ ਕਾਮਯਾਬੀ ਮਿਲਦੀ ਹੈ। ਉਨ੍ਹਾਂ ਨੇ ਸਟਾਫ਼ ਮੈਂਬਰਾਂ ਨੂੰ ਵੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਪ੍ਰਭਾਤ ਫੇਰੀ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਵਿਦਿਆਰਥੀਆਂ ਨੇ ਵਿਸ਼ਵ ਸ਼ੂਗਰ ਰੋਗ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24