ਮਾਨਸਿਕ ਰੋਗਾਂ ਤੋਂ ਪੀੜਤਾਂ ਦੀ ਭਲਾਈ ਲਈ ਜ਼ਿਲ੍ਹੇ ’ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ-ਡਿਪਟੀ ਕਮਿਸ਼ਨਰ
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਅਤੇ ਬੌਧਿਕ ਦਿਵਿਆਂਗਤਾ ਵਾਲੇ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਮੋਗਾ ’ਚ ਯੂ. ਡੀ.
ਡ
ਡਿਪਟੀ ਕਮਿਸ਼ਨਰ ਸਾਗਰ ਸੇਤੀਆ
15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਅਤੇ ਬੌਧਿਕ ਦਿਵਿਆਂਗਤਾ ਵਾਲੇ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਮੋਗਾ ’ਚ ਯੂ.ਡੀ.ਆਈ.ਡੀ. ਕਾਰਡ ਰਜਿਸਟ੍ਰੇਸ਼ਨ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਚਾਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਜ਼ਿਲ੍ਹੇ ਦੇ ਵੱਖ-ਵੱਖ ਬਿਰਧ ਆਸ਼ਰਮਾਂ ਅਤੇ ਵਿਸ਼ੇਸ਼ ਬੱਚਿਆਂ ਦੇ ਸਕੂਲ ਵਿਚ ਲਗਾਏ ਜਾਣਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੀ ਸਾਲ 2024 ਦੀ ਸਕੀਮ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਲੋੜਵੰਦ ਵਿਅਕਤੀਆਂ ਨੂੰ ਡਾਕਟਰੀ ਸਹੂਲਤਾਂ, ਪਛਾਣ ਸਬੰਧੀ ਦਸਤਾਵੇਜ਼ਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਰਹਿਣ ਵਾਲੇ ਸਥਾਨਾਂ ‘ਤੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦਾ ਸ਼ਡਿਊਲ ਨਿਰਧਾਰਿਤ ਕਰ ਦਿੱਤਾ ਗਿਆ ਹੈ। ਇਸ ਤਹਿਤ 11 ਨਵੰਬਰ ਨੂੰ ਓਲਡ ਏਜ ਹੋਮ, ਇਕ ਆਸ ਸੇਵਾ ਸੁਸਾਇਟੀ ਆਸ਼ਰਮ ਰੌਲੀ ਵਿਖੇ ਕੈਂਪ ਲਗਾ ਦਿੱਤਾ ਗਿਆ ਹੈ। ਹੁਣ 18 ਨਵੰਬਰ ਨੂੰ ਸ਼ਿਵ ਕਿਰਪਾ ਓਲਡ ਏਜ ਹੋਮ ਬੇਦੀ ਨਗਰ, 20 ਨਵੰਬਰ ਨੂੰ ਗੁਰਦੁਆਰਾ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਸਥਿਤ ਓਲਡ ਏਜ ਹੋਮ ਅਤੇ 25 ਨਵੰਬਰ ਨੂੰ ਸਪੈਸ਼ਲ ਚਿਲਡਰਨ ਸਕੂਲ ਗੋਧੇਵਾਲਾ ਮੋਗਾ ਵਿਖੇ ਕੈਂਪ ਆਯੋਜਿਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਦੀ ਯੂ.ਡੀ.ਆਈ.ਡੀ. ਕਾਰਡ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਣਕਾਰੀ ਅਤੇ ਲਾਭ ਮੁਹੱਈਆ ਕਰਵਾਉਣ ਲਈ ਸਬੰਧਿਤ ਵਿਭਾਗਾਂ ਵਲੋਂ ਤਾਲਮੇਲ ਨਾਲ ਕੰਮ ਕੀਤਾ ਜਾਵੇਗਾ।