ਟੀ.ਐਲ.ਐਫ. ਸਕੂਲ ਵਿਚ ਬਾਲ ਦਿਵਸ ਮਨਾਇਆ
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਇਸ ਮਹੱਤਵਪੂਰਨ ਦਿਨ ਦੀ ਮਹੱਤਤਾ ਅਤੇ ਪੰਡਤ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਵਲੋਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਇਮਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕੀਤੀ ਗਈ। ਉਨ੍ਹਾਂ ਬੱਚਿਆਂ ਨੂੰ ਆਤਮ-ਵਿਸ਼ਵਾਸ, ਸਕਾਰਾਤਮਿਕ ਸੋਚ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਭਾਵਪੂਰਨ ਪ੍ਰਾਰਥਨਾ ਨਾਲ ਹੋਈ। ਇਸ ਤੋਂ ਬਾਅਦ ਸੁਮਨ ਜਿੰਦਲ ਅਤੇ ਸ਼ੀਤਲ ਨੇ ਬਚਪਨ ਦੀ ਮਹੱਤਤਾ ਅਤੇ ਪੰਡਤ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਬਾਰੇ ਪ੍ਰੇਰਨਾਦਾਇਕ ਵਿਚਾਰ ਪੇਸ਼ ਕੀਤੇ। ਅਧਿਆਪਕਾਂ ਵਲੋਂ ਇਕ ਮਨੋਰੰਜਕ ਨਾਟਕ ਅਤੇ ਨਾਚ ਦੀ ਪੇਸ਼ਕਾਰੀ ਰਾਹੀਂ ਸਮਾਗਮ ਨੂੰ ਹੋਰ ਵੀ ਦਿਲਚਸਪ ਬਣਾਇਆ ਗਿਆ ਅਤੇ ਬੱਚਿਆਂ ਨੂੰ ਚੰਗੇ ਜੀਵਨ ਮੁੱਲਾਂ ਅਤੇ ਸਕਾਰਾਤਮਿਕ ਸੋਚ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਲ ਦਿਵਸ ਬੱਚਿਆਂ ਨੂੰ ਸਮਰਪਿਤ ਇਕ ਰਾਸ਼ਟਰੀ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਪੰਡਤ ਨਹਿਰੂ ਦਾ ਮੰਨਣਾ ਸੀ ਕਿ ਅੱਜ ਦੇ ਬੱਚੇ ਹੀ ਕੱਲ੍ਹ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਹੀ ਸੱਚੀ ਰਾਸ਼ਟਰ ਸੇਵਾ ਹੈ। ਉਨ੍ਹਾਂ ਨੇ ਆਜ਼ਾਦ ਭਾਰਤ ਦੇ ਨਿਰਮਾਣ ਦੇ ਨਾਲ-ਨਾਲ ਬੱਚਿਆਂ ਦੇ ਵਿਕਾਸ ਨੂੰ ਵੀ ਸਭ ਤੋਂ ਵੱਧ ਤਰਜੀਹ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।