14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਬਾਲ ਦਿਵਸ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ, ਪਿਆਰ ਅਤੇ ਖ਼ੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ। ਇਸ ਖ਼ਾਸ ਮੌਕੇ ‘ਤੇ ਅਧਿਆਪਕਾਂ ਵਲੋਂ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ।

Ad Position 21
No active advertisement
ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਬਾਲ ਦਿਵਸ ਮਨਾਉਣ ਸਮੇਂ ਸਕੂਲ ਸਟਾਫ਼ ਤੇ ਛੋਟੇ ਛੋਟੇ ਬੱਚੇ। ਤਸਵੀਰ: ਹਰਜੀਤ ਸਿੰਘ 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ, ਪਿਆਰ ਅਤੇ ਖ਼ੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ। ਇਸ ਖ਼ਾਸ ਮੌਕੇ ‘ਤੇ ਅਧਿਆਪਕਾਂ ਵਲੋਂ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਅਧਿਆਪਕਾਂ ਨੇ ਬੱਚਿਆਂ ਨੂੰ ਪਿਆਰ ਭਰੀ ਟਰੀਟ ਦਿੱਤੀ ਅਤੇ ਘਰਾਂ ਤੋਂ ਤਿਆਰ ਕਰ ਕੇ ਲਿਆਂਦੇ ਗਏ ਸੁਆਦੀ ਅਤੇ ਮਨਮੋਹਕ ਪਕਵਾਨਾਂ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਬੱਚਿਆਂ ਨੇ ਹੱਸਦੇ-ਖੇਡਦੇ ਇਸ ਦਿਨ ਦਾ ਖ਼ੂਬ ਅਨੰਦ ਮਾਣਿਆ। ਅਧਿਆਪਕਾਂ ਵਲੋਂ ਬੱਚਿਆਂ ਲਈ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਨੇ ਬਾਲ ਦਿਵਸ ਦੀਆਂ ਖ਼ੁਸ਼ੀਆਂ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਸਕੂਲ ਦਾ ਸਮੁੱਚਾ ਮਾਹੌਲ ਖ਼ੁਸ਼ੀਆਂ, ਹਾਸੇ ਅਤੇ ਪਿਆਰ ਨਾਲ ਭਰਪੂਰ ਰਿਹਾ। ਪ੍ਰਿੰਸੀਪਲ ਨੇ ਕਿਹਾ ਬਾਲ ਦਿਵਸ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਬੱਚਿਆਂ ਦੇ ਬਚਪਨ, ਮੁਸਕਾਨ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਸਮਰਪਿਤ ਇਕ ਖ਼ਾਸ ਦਿਨ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਮੈਕਰੋ ਗਲੋਬਲ ਬਣ ਰਿਹਾ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ
Ad Position 24