15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲਲਕਾਰ ਰੈਲੀ ਨੂੰ ਸਫਲ ਬਣਾਉਣ ਲਈ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ- ਰਾਜਵਿੰਦਰ ਸਿੰਘ

ਨਿਹਾਲ ਸਿੰਘ ਵਾਲਾ, 15 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਪ੍ਰੋਗਰਾਮ ਤਹਿਤ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦੇ ਸਹਿਯੋਗ ਨਾਲ ਲਗਭਗ 4500 ਬੀਬੀਆਂ ਦਾ ਵਿਸ਼ਾਲ ਇਕੱਠ ਹੋਇਆ।

Ad Position 21
No active advertisement
ਅਜੀਤ ਡੈਸਕ 16-11-2026
ਨਿਹਾਲ ਸਿੰਘ ਵਾਲਾ, 15 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਪ੍ਰੋਗਰਾਮ ਤਹਿਤ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦੇ ਸਹਿਯੋਗ ਨਾਲ ਲਗਭਗ 4500 ਬੀਬੀਆਂ ਦਾ ਵਿਸ਼ਾਲ ਇਕੱਠ ਹੋਇਆ। ਇਸ ਰੈਲੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸੁਣਨ ਲਈ ਪਹੁੰਚੀਆਂ ਬੀਬੀਆਂ ਨੇ ਬਹੁਤ ਉਤਸ਼ਾਹ ਦਿਖਾਇਆ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਇਸ ਰੈਲੀ ਨੂੰ ਸਫਲ ਕਰਨ ‘ਤੇ ਹਲਕੇ ਦੇ ਸਮੂਹ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਕਿਹਾ ਕਿ ਇਸ ਮੌਕੇ ਬੀਬੀਆਂ ਵਲੋਂ ਇੱਕੋ ਮੁੱਖ ਮੰਗ ਉਠਾਈ ਗਈ ਕਿ ਪੰਜਾਬ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ‘ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੰਗਹੀਣ ਯੂਨੀਅਨ ਦੇ ਆਗੂਆਂ ਵਲੋਂ ਉਨ੍ਹਾਂ ਦੀਆਂ ਮੰਗਾਂ ਅਤੇ ਹੱਕਾਂ ਸਬੰਧੀ ਮੰਗ ਪੱਤਰ ਪ੍ਰਾਪਤ ਕਰਦਿਆਂ ਬੀਬਾ ਬਾਦਲ ਨੇ ਭਰੋਸਾ ਦਿਵਾਇਆ ਕਿ ਉਹ ਲੋਕ ਸਭਾ ‘ਚ ਅੰਗਹੀਣ ਵਰਗ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਹਸਪਤਾਲ ਵਿਖੇ ਦਿਮਾਗ਼ੀ ਬਿਮਾਰੀਆਂ ਦੀ ਮੁਫ਼ਤ ਓ.ਪੀ.ਡੀ. ਸ਼ੁਰੂ ਦਿਮਾਗ਼ੀ, ਮਾਨਸਿਕ ਰੋਗ ਤੇ ਨਸ਼ਾ ਛਡਾਉਣ ਦੇ ਮਾਹਿਰ ਡਾ... ਅਗਲੀ ਖ਼ਬਰ ਅਮਰੀਕਾ ’ਚ ਸਿਆਸੀ ਬਦਲਾਅ ਨਾਲ ਪਾਕਿਸਤਾਨ ਨੂੰ ਝਟਕਾ, ਭਾਰਤ ਨੂੰ ਹੋਵੇਗਾ ਫ਼ਾਇਦਾ ਪਾਕਿ ਨੇ ਟਰੰਪ ਦਾ ਭਰੋਸਾ ਜਿੱਤਣ ਲਈ ਕੀ...
Ad Position 24