15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਗਮਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਾਲੀ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ ਜਿੱਤਿਆ।

Ad Position 21
No active advertisement
ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਜਿੱਤਣ ਵਾਲਾ ਲਰਨਿੰਗ ਫ਼ੀਲਡ ਸਕੂਲ ਦਾ ਵਿਦਿਆਰਥੀ ਕਰਨਪ੍ਰੀਤ ਸਿੰਘ ਹੋਰਨਾਂ ਖਿਡਾਰੀਆਂ ਨਾਲ ਆਪਣੀ ਅਧਿਆਪਕਾ ਸਮੇਤ ਖ਼ੁਸ਼ੀ ਦੇ ਪਲ ਸਾਂਝੇ ਕਰਦਾ ਹੋਇਆ। ਅਜੀਤ ਤਸਵੀਰ 16-11-2026
ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਾਲੀ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ਦੇ ਨਾਲ ਹੀ ਉਸ ਦੀ ਆਗਾਮੀ ਰਾਸ਼ਟਰੀ ਪੱਧਰ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਵੀ ਚੋਣ ਹੋ ਗਈ ਹੈ। ਇਸ ਵਿਕਾਰੀ ਸੂਬਾ ਪੱਧਰੀ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੌਰਾਨ ਕਰਨਪ੍ਰੀਤ ਸਿੰਘ ਨੇ ਆਪਣੀ ਸਰੀਰਕ ਸਮਰੱਥਾ, ਨਿਰੰਤਰ ਅਭਿਆਸ, ਆਤਮ-ਵਿਸ਼ਵਾਸ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀ ਖਿਡਾਰੀਆਂ ਨੂੰ ਪਛਾੜ ਕੇ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਉਸ ਦੀ ਇਸ ਸਫਲਤਾ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਰਨਪ੍ਰੀਤ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਮਾਰਗ ਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਕਰਨਪ੍ਰੀਤ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਵਿਕਾਸ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਬਰ, ਅਨੁਸ਼ਾਸਨ, ਅਗਵਾਈ ਦੀ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵੀ ਪੈਦਾ ਕਰਦੀਆਂ ਹਨ। ਕਰਨਪ੍ਰੀਤ ਦੀ ਪ੍ਰਾਪਤੀ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦਾ ਹਮੇਸ਼ਾ ਇਹ ਯਤਨ ਰਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਹੋਰ ਰਚਨਾਤਮਿਕ ਖੇਤਰਾਂ ਵਿਚ ਵੀ ਆਪਣੀ ਪ੍ਰਤਿਭਾ ਦਿਖਾਉਣ ਲਈ ਢੁਕਵਾਂ ਮੰਚ ਅਤੇ ਉਤਸ਼ਾਹ ਮਿਲੇ। ਕਰਨਪ੍ਰੀਤ ਨੇ ਆਪਣੀ ਮਿਹਨਤ ਨਾਲ ਸਾਬਤ ਕੀਤਾ ਹੈ ਕਿ ਜੇਕਰ ਮਿਥੇ ਹੋਏ ਟੀਚੇ ਨੂੰ ਪੂਰੀ ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਕੋਈ ਵੀ ਮੁਕਾਮ ਪ੍ਰਾਪਤ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਵਾਲਾ ਲੰਡੇ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਰੁਲ ਰਿਹਾ ਕਿਸਾਨ ਤੇ ਮਜ਼ਦੂਰ ਵਰਗ-ਮਾਲਵਿਕਾ ਸੂਦ ਕਿਹਾ, ਸਰਕਾਰ...
Ad Position 24