15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ’ਚ ਫ਼ੇਲ੍ਹ ਹੋਈ ‘ਆਪ’ ਸਰਕਾਰ-ਸਨੀ ਗਿੱਲ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਵੱਡੇ ਵੱਡੇ ਦਮਗਜੇ ਮਾਰਨ ਵਾਲੀ ‘ਆਪ’ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦਾ ਨਹੀਂ ਸੀ ਥੱਕਦਾ ਕਿ ਝੋਨੇ ਦੀ ਫ਼ਸਲ ਸਬੰਧੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਪਰ ਅੱਜ ਹਾਲਾਤ ਇਹ ਹਨ ਕਿ ਫ਼ਸਲ ਨੂੰ ਲੈ ਕੇ ਕਿਸਾਨ ਮੰਡੀਆਂ ਵਿਚ ਫ਼ਾਕੇ ਕੱਟਣ ਲਈ ਮਜਬੂਰ ਹਨ ਅਤੇ ਨਾ ਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਰਹੀ ਹੈ ਅਤੇ ਨਾ ਹੀ ਖ਼ਰੀਦ ਕੀਤੀ ਫ਼ਸਲ ਦੀ ਲਿਫ਼ਟਿੰਗ ਹੋ ਰਹੀ ਹੈ ਅਤੇ ਕਿਸਾਨ ਹੁਣ ਮੰਡੀਆਂ ਵਿਚ ਰੁਲ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਦੀ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਵੱਡੇ ਵੱਡੇ ਦਮਗਜੇ ਮਾਰਨ ਵਾਲੀ ‘ਆਪ’ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦਾ ਨਹੀਂ ਸੀ ਥੱਕਦਾ ਕਿ ਝੋਨੇ ਦੀ ਫ਼ਸਲ ਸਬੰਧੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਪਰ ਅੱਜ ਹਾਲਾਤ ਇਹ ਹਨ ਕਿ ਫ਼ਸਲ ਨੂੰ ਲੈ ਕੇ ਕਿਸਾਨ ਮੰਡੀਆਂ ਵਿਚ ਫ਼ਾਕੇ ਕੱਟਣ ਲਈ ਮਜਬੂਰ ਹਨ ਅਤੇ ਨਾ ਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਰਹੀ ਹੈ ਅਤੇ ਨਾ ਹੀ ਖ਼ਰੀਦ ਕੀਤੀ ਫ਼ਸਲ ਦੀ ਲਿਫ਼ਟਿੰਗ ਹੋ ਰਹੀ ਹੈ ਅਤੇ ਕਿਸਾਨ ਹੁਣ ਮੰਡੀਆਂ ਵਿਚ ਰੁਲ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਦੀ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦੇ ਹਾਲਾਤ ਐਨੇ ਮਾੜੇ ਹੋ ਗਏ ਹਨ ਕਿ ਅੱਜ ਸੂਬਾ ਇਕ ਵੱਡੀ ਤਰਾਸਦੀ ਭੋਗ ਰਿਹਾ ਤੇ ਆਪ ਸਰਕਾਰ ਝੋਨੇ ਦੀ ਫ਼ਸਲ ਨੂੰ ਲੈ ਕੇ ਕੋਈ ਵੀ ਅਗਾਊਂ ਪ੍ਰਬੰਧ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਸਬੰਧੀ ਜੋ ਰਿਪੋਰਟ ਕੇਂਦਰ ਦੀ ਸਰਕਾਰ ਨੂੰ ਪੰਜਾਬ ਸਰਕਾਰ ਨੇ ਸੌਂਪਣੀ ਸੀ ਕਿ ਝੋਨੇ ਦੀ ਲਗਵਾਈ ਸਬੰਧੀ ਕਿੰਨੀ ਫ਼ਸਲ ਦੀ ਪੈਦਾਵਾਰ ਹੋਈ, ਫ਼ਸਲ ਚੁਕਵਾਉਣ ਤੇ ਲਗਾਉਣ ਦਾ ਕਿੰਨਾ ਟੀਚਾ ਹੈ ਇਸ ਦੀ ਪੰਜਾਬ ਸਰਕਾਰ ਵਲੋਂ ਗ਼ਲਤ ਤੇ ਦੇਰੀ ਨਾਲ ਰਿਪੋਰਟ ਪੇਸ਼ ਕੀਤੀ ਗਈ ਜਿਸ ਦਾ ਖ਼ਮਿਆਜ਼ਾ ਅੱਜ ਸੂਬੇ ਦਾ ਕਿਸਾਨ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਕਦੇ ਵੀ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਸੀ ਦਿੱਤਾ ਜਾਂਦਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਂਗਣਵਾੜੀ ਵਰਕਰਾਂ ਨੂੰ ਵੰਡੀ ਸਨਮਾਨ ਰਾਸ਼ੀ ਕਿਹਾ, ਆਂਗਣਵਾੜੀ ਵਰਕਰ ਸਿਹਤ ਅ... ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਸੁਪਰ ਵੀਜ਼ਾ ਲਗਵਾਇਆ
Ad Position 24