15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ਕੋ - ਐਜੂਕੇਸ਼ਨ ਸਕੂਲ ਵਿਖੇ ਬਾਲ ਦਿਵਸ ਮੌਕੇ ‘ ਬਚਪਨ ਉਤਸਵ -2026’ ਕਰਵਾਇਆ

ਬਾਘਾ ਪੁਰਾਣਾ, 15 ਨਵੰਬਰ (ਟਿੰਕੂ ਕਾਠਪਾਲ)- ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਬਾਘਾ ਪੁਰਾਣਾ ਵਿਖੇ ਬਾਨੀ ਸਵ: ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ‘ਬਚਪਨ ਉਤਸਵ 2026- ਲਰਨ ਐਂਡ ਸਾਈਨ’ ਦੇ ਨਾਮ ਹੇਠ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 16-11-2026
ਬਾਘਾ ਪੁਰਾਣਾ, 15 ਨਵੰਬਰ (ਟਿੰਕੂ ਕਾਠਪਾਲ)- ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਬਾਘਾ ਪੁਰਾਣਾ ਵਿਖੇ ਬਾਨੀ ਸਵ: ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ‘ਬਚਪਨ ਉਤਸਵ 2026- ਲਰਨ ਐਂਡ ਸਾਈਨ’ ਦੇ ਨਾਮ ਹੇਠ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਟਕ, ਕਵਿਤਾਵਾਂ ਅਤੇ ਡਾਂਸ ਪੇਸ਼ ਕੀਤਾ। ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੇ ਭੰਗੜੇ ਅਤੇ ਗਿੱਧੇ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੌਰਾਨ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਅਜਿਹੇ ਸਮਾਗਮ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਅੱਗੇ ਵਧਣ ਦਾ ਮੰਚ ਪ੍ਰਦਾਨ ਕਰਦੇ ਹਨ। ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਹਰਦੀਪ ਕੌਰ ਅਤੇ ਹਰਜਿੰਦਰਪਾਲ ਸਿੰਘ ਨੇ ਬਾਖ਼ੂਬੀ ਨਿਭਾਈ, ਜਦ ਕਿ ਅਨੁਸ਼ਾਸਨ ਦੀ ਜ਼ਿੰਮੇਵਾਰੀ ਡੀ.ਪੀ.ਈ. ਬਲਰਾਜ ਸਿੰਘ ਅਤੇ ਨਵਨੀਤ ਸਿੰਘ ਨੇ ਸੰਭਾਲੀ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮੈਡਮ ਰਾਜਵਿੰਦਰ ਕੌਰ, ਗੀਤੂ ਅਰੋੜਾ, ਅਨੂ ਮਲਹੋਤਰਾ, ਅਲਕਾ ਅਰੋੜਾ, ਸੋਨੀਆ ਚਾਵਲਾ, ਸੰਦੀਪ ਕੌਰ ਬਰਾੜ, ਰੁਪਾਲੀ, ਮੰਜੂ ਸ਼ਰਮਾ ਅਤੇ ਗੁਰਪ੍ਰੀਤ ਕੌਰ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਡਾਇਰੈਕਟਰ ਕਿਡਜ਼ੀ ਮੈਡਮ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਮੈਡਮ ਖੁਸ਼ਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਦੰਦਾਂ ਦੇ ਮਾਹਿਰ ਡਾਕਟਰ ਗਰੇਵਾਲ ਨੇ ਅਮਰੀਕਾ ’ ਚ ਪੰਜਾਬ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਹੋਲੀ ਹਾਰਟ ਸਕੂਲ ’ ਚ ਬਾਲ ਦਿਵਸ ਮਨਾਇਆ
Ad Position 24