15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ’ ਚ ਡਿਵਾਈਨ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ

ਧਰਮਕੋਟ, 15 ਨਵੰਬਰ (ਪਰਮਜੀਤ ਸਿੰਘ)-ਗਲੋਬਲ ਵਿਜਡਮ ਕਾਨਵੈਂਟ ਸਕੂਲ ਧਰਮਕੋਟ ਵਿਖੇ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੇ ਗਿਆਨ ’ਚ ਵਾਧਾ ਕਰਨ ਦੇ ਉਦੇਸ਼ ਨਾਲ ਡਿਵਾਈਨ ਨੌਲਜ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਇਤਿਹਾਸ, ਮਹਾਨ ਕੁਰਬਾਨੀਆਂ ਅਤੇ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਬਾਰੇ ਜਾਣਕਾਰੀ ਦੇਣਾ ਸੀ।

Ad Position 21
No active advertisement
ਮੁਕਾਬਲਿਆਂ ’ਚ ਹਿੱਸਾ ਲੈਦੇ ਹੋਏ ਵਿਦਿਆਰਥੀ। 16-11-2026
ਧਰਮਕੋਟ, 15 ਨਵੰਬਰ (ਪਰਮਜੀਤ ਸਿੰਘ)-ਗਲੋਬਲ ਵਿਜਡਮ ਕਾਨਵੈਂਟ ਸਕੂਲ ਧਰਮਕੋਟ ਵਿਖੇ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੇ ਗਿਆਨ ’ਚ ਵਾਧਾ ਕਰਨ ਦੇ ਉਦੇਸ਼ ਨਾਲ ਡਿਵਾਈਨ ਨੌਲਜ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਇਤਿਹਾਸ, ਮਹਾਨ ਕੁਰਬਾਨੀਆਂ ਅਤੇ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੁਕਾਬਲੇ ’ਚ ਸਕੂਲ ਦੇ ਚਾਰ ਹਾਊਸਾਂ ਰੈੱਡ ਹਾਊਸ, ਬਲੂ ਹਾਊਸ, ਗਰੀਨ ਹਾਊਸ ਅਤੇ ਯੈਲੋ ਹਾਊਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਗੁਰੂ ਸਾਹਿਬਾਨ ਦੇ ਜੀਵਨ, ਇਤਿਹਾਸਕ ਘਟਨਾਵਾਂ, ਸਿੱਖ ਧਰਮ ਦੇ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਸਵਾਲ ਪੁੱਛੇ ਗਏ। ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਆਪਣੀ ਜਾਣਕਾਰੀ, ਯਾਦਦਾਸ਼ਤ ਅਤੇ ਸਮਝ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਦੌਰਾਨ ਚਾਰੇ ਹਾਊਸਾਂ ਵਿਚਕਾਰ ਕਾਫ਼ੀ ਦਿਲਚਸਪ ਅਤੇ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਅੰਤ ਵਿਚ ਯੈਲੋ ਹਾਊਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੇਤੂ ਰਹੇ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ.ਡੀ. ਬਲਜੀਤ ਕੌਰ ਭੁੱਲਰ ਅਤੇ ਪ੍ਰਿੰਸੀਪਲ ਸਮੀਤਾ ਸਿੰਘ ਨੇ ਜੇਤੂ ਯੈਲੋ ਹਾਊਸ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਮਨੁੱਖਤਾ ਲਈ ਕੀਤੇ ਗਏ ਮਹਾਨ ਕਾਰਜ ਸਾਡੇ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਹਨ। ਵਿਦਿਆਰਥੀਆਂ ਨੂੰ ਆਪਣੇ ਅਮੀਰ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਆਈ . ਐਸ . ਐਫ . ਕਾਲਜ ਆਫ਼ ਫਾਰਮੇਸੀ ਅਤੇ ਬਾਇਓਜੈਂਟਾ ... ਅਗਲੀ ਖ਼ਬਰ 28 ਨਵੰਬਰ ਨੂੰ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਵਲੋਂ ਕਰਵਾਇਆ ਜਾਵੇਗਾ ਵਿਸ਼ਾਲ ਸੰਕੀਰਤਨ
Ad Position 24