16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਕਿਯੂ ਲੱਖੋਵਾਲ ਦੇ ਵਫ਼ਦ ਨੇ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਮੰਗ-ਪੱਤਰ

ਮੋਗਾ, 16 ਨਵੰਬਰ (ਜਸਪਾਲ ਸਿੰਘ ਬੱਬੀ)- ਭਾਕਿਯੂ ਲੱਖੋਵਾਲ ਜ਼ਿਲ੍ਹਾ ਮੋਗਾ ਦਾ ਵਫ਼ਦ ਨੇ ਕਿਸਾਨੀ ਮੰਗਾਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਫ਼ਦ ਨੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਕਿਸਾਨੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 17-11-2026
ਮੋਗਾ, 16 ਨਵੰਬਰ (ਜਸਪਾਲ ਸਿੰਘ ਬੱਬੀ)- ਭਾਕਿਯੂ ਲੱਖੋਵਾਲ ਜ਼ਿਲ੍ਹਾ ਮੋਗਾ ਦਾ ਵਫ਼ਦ ਨੇ ਕਿਸਾਨੀ ਮੰਗਾਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਫ਼ਦ ਨੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਕਿਸਾਨੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰ ਕੀਤੀ ਜਾਵੇਗੀ। ਵਫ਼ਦ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਸੁਖਵੰਤ ਸਿੰਘ ਖੋਟੇ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਂਵਾਲਾ, ਬਲਾਕ ਜਨਰਲ ਸਕੱਤਰ ਬੰਤ ਸਿੰਘ ਨਿਧਾਂਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਲਈ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਲਾਗੂ ਕਰਨ, ਆਲੂ, ਗੋਭੀ, ਮਟਰ ਅਤੇ ਬਾਸਮਤੀ ਦੀ ਖ਼ਰੀਦ ਮਾਰਕਫੈੱਡ ਰਾਹੀਂ ਕਰਵਾਉਣ, ਇਨ੍ਹਾਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੈਅ ਕਰਕੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਰੱਖੀ, ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਅਜਿਹਾ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ ਗਈ ਕਿ ਬਾਹਰਲੇ ਸੂਬਿਆਂ ਦਾ ਕੋਈ ਵੀ ਵਿਅਕਤੀ ਪੰਜਾਬ ਵਿਚ ਖੇਤੀਬਾੜੀ ਵਾਲੀ ਜ਼ਮੀਨ ਨਾ ਖ਼ਰੀਦ ਸਕੇ। ਪੰਜਾਬ ਦੇ ਪਾਣੀਆਂ ਸਬੰਧੀ ਪਿਛਲੇ ਸਮਝੌਤੇ ਰੱਦ ਕਰਨ, ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਦਰਿਆਵਾਂ ਦੇ ਕੰਢੇ ਪੱਕੇ ਕਰਨ ਅਤੇ ਫ਼ਸਲਾਂ ਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਉਠਾਈ।
Ad Position 22
No active advertisement
ਪਿਛਲੀ ਖ਼ਬਰ ਸੰਤ ਆਸ਼ਰਮ ਲੋਪੋਂ ਵਿਖੇ ਸਾਲਾਨਾ ਬਰਸੀ ਸਮਾਗਮ ਸੰਬੰਧੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਲੋਹਾਰ ਮਾਜਰਾ ਵਿਖੇ ਮੈਡੀਕਲ ਕੈਂਪ ਲਗਾਇਆ ਸਿਹਤ ਵਿਭਾਗ ਦੀ ਟੀਮ...
Ad Position 24