16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਸੱਦਾ ਸਿੰਘ ਵਾਲਾ ਦੇ 357 ਪਰਿਵਾਰਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਮਿਲੀ ਕਾਨੂੰਨੀ ਮਾਲਕੀ-ਵਿਧਾਇਕ ਡਾ. ਅਰੋੜਾ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪਿੰਡ ਸੱਦਾ ਸਿੰਘ ਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 17-11-2026
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪਿੰਡ ਸੱਦਾ ਸਿੰਘ ਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਬਹੁਤ ਸਾਰੇ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਪੱਕੇ ਦਸਤਾਵੇਜ਼ ਅਤੇ ਕਾਨੂੰਨੀ ਮਾਲਕੀ ਹੱਕ ਮਿਲਣ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿੰਡ ਸੱਦਾ ਸਿੰਘ ਵਾਲਾ ਦੇ 357 ਪਰਿਵਾਰਾਂ ਨੂੰ ਰਜਿਸਟਰੀਆਂ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਉੱਤੇ ਕਾਨੂੰਨੀ ਮਾਲਕੀ ਦਾ ਹੱਕ ਪ੍ਰਾਪਤ ਹੋਇਆ ਹੈ। ਹੁਣ ਇਹ ਪਰਿਵਾਰ ਆਪਣੇ ਘਰਾਂ ਦੀ ਮਾਲਕੀ ਸਬੰਧੀ ਪੱਕੇ ਦਸਤਾਵੇਜ਼ਾਂ ਨਾਲ ਵਧੇਰੇ ਵਿਸ਼ਵਾਸ ਅਤੇ ਸੁਰੱਖਿਆ ਮਹਿਸੂਸ ਕਰ ਸਕਣਗੇ। ਉਨ੍ਹਾਂ ਕਿਹਾ ਕਿ ਘਰ ਦੀ ਰਜਿਸਟਰੀ ਹੋਣ ਨਾਲ ਪਰਿਵਾਰਾਂ ਨੂੰ ਭਵਿੱਖ ਵਿਚ ਜਾਇਦਾਦ ਨਾਲ ਸਬੰਧਿਤ ਮਾਮਲਿਆਂ ਵਿਚ ਕਾਨੂੰਨੀ ਸੁਰੱਖਿਆ ਅਤੇ ਸਹੂਲਤ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ 30 ਨਵੰਬਰ ਤੱਕ ਲੋਕ ਘਰ ਬੈਠੇ ਆਨਲਾਈਨ ਦਰਜ ਕਰਵਾ ਸਕਣਗੇ ਆਪਣੇ ਘਰ ਅਤੇ ਪਰਿਵਾਰ ਸੰਬੰਧੀ ਵੇਰਵੇ ਅਗਲੀ ਖ਼ਬਰ ਵੱਡਾ ਘਰ ‘ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੰਡੇ
Ad Position 24