16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡਾ. ਸੈਫੂਦੀਨ ਕਿਚਲੂ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈ-ਗਣਨਾ ਮੁਹਿੰਮ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਅਧਿਕਾਰੀ। ਤਸਵੀਰ : ਜਸਪਾਲ ਸਿੰਘ ਬੱਬੀ 17-11-2026
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਹਾਨ ਸ਼ਹੀਦ ਨੂੰ ਨਮਨ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵਲੋਂ ਦਿੱਤੀ ਗਈ ਸਰਵਉੱਚ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਕ੍ਰਾਂਤੀਕਾਰੀ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦਿਆਂ ਅਦੁੱਤੀ ਹਿੰਮਤ, ਨਿਸ਼ਠਾ ਅਤੇ ਦੇਸ਼ ਭਗਤੀ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਦਾ ਜੀਵਨ ਸਾਨੂੰ ਦੇਸ਼ ਪ੍ਰਤੀ ਸਮਰਪਣ, ਤਿਆਗ ਅਤੇ ਆਪਣੇ ਫ਼ਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਸਕੂਲ ਦੀ ਡਾਇਰੈਕਟਰ ਮੈਡਮ ਸੁਨੀਤਾ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਭਾਰਤੀ ਇਤਿਹਾਸ ਦਾ ਮਾਣਮੱਤਾ ਅਧਿਆਇ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਡੀਨ ਮਲਕੀਤ ਸਿੰਘ, ਪ੍ਰਿੰਸੀਪਲ ਹੇਮ ਪ੍ਰਭਾ ਸੂਦ, ਹੈੱਡ ਮਿਸਟ੍ਰੈੱਸ ਰੂਹੀ ਸਿੰਘ ਸਮੇਤ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਸਮਾਗਮ ਦੌਰਾਨ ਸਾਰਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਸੰਘਰਸ਼ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਨਗਰ ਨਿਗਮ ਦੇ ਡਿਪਟੀ ਮੇਅਰ ਗੌਰਵ ਗਰਗ ਨੇ ਸ਼ਰਧਾਲੂਆਂ ਦੇ ਜਥੇ ਨੂੰ ਕੀਤਾ ਰਵਾਨਾ
Ad Position 24