ਸ੍ਰੀ ਕਰਤਾਰਪੁਰ ਸਾਹਿਬ ਦਾ ਮੁੜ ਤੋਂ ਲਾਂਘਾ ਖੁਲ੍ਹਵਾਉਣ ਦੀ ਪਹਿਲ ਕਦਮੀ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਸੰਧੂ
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੋਏ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦੇ ਤਣਾਅ ਦੇ ਚਲਦਿਆਂ 7 ਮਈ 2025 ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਉਸੇ ਸਮੇਂ ਤੋਂ ਲੈ ਕੇ ਸਿੱਖ ਸੰਗਤ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੀ ਸੀ ਅਤੇ ਇਸ ਰਸਤੇ ਨੂੰ ਮੁੜ ਤੋਂ ਖੋਲ੍ਹਣ ਲਈ ਸਿੱਖ ਸੰਗਤ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਸਤੇ ਨੂੰ ਖੋਲ੍ਹਣ ਦੀ ਪਹਿਲ ਕਦਮੀ ਕਰਨਗੇ ਜੋ ਸਿੱਖ ਸੰਗਤਾਂ ਲਈ ਇਕ ਵਿਸ਼ੇਸ਼ ਸੌਗਾਤ ਵਜੋਂ ਹੋਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੋਏ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦੇ ਤਣਾਅ ਦੇ ਚਲਦਿਆਂ 7 ਮਈ 2025 ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਉਸੇ ਸਮੇਂ ਤੋਂ ਲੈ ਕੇ ਸਿੱਖ ਸੰਗਤ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੀ ਸੀ ਅਤੇ ਇਸ ਰਸਤੇ ਨੂੰ ਮੁੜ ਤੋਂ ਖੋਲ੍ਹਣ ਲਈ ਸਿੱਖ ਸੰਗਤ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਸਤੇ ਨੂੰ ਖੋਲ੍ਹਣ ਦੀ ਪਹਿਲ ਕਦਮੀ ਕਰਨਗੇ ਜੋ ਸਿੱਖ ਸੰਗਤਾਂ ਲਈ ਇਕ ਵਿਸ਼ੇਸ਼ ਸੌਗਾਤ ਵਜੋਂ ਹੋਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੰਬਰ ਮਹੀਨੇ ਵਿਚ ਪੰਜਾਬ ਦੌਰੇ ਦੌਰਾਨ ਰਸਤਾ ਖੁਲ੍ਹਵਾਉਣਗੇ ਕਿਉਂਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਸਿੱਖਾਂ ਨਾਲ ਵਿਸ਼ੇਸ਼ ਲਗਾਅ ਹੈ ਅਤੇ ਉਹ ਸਿੱਖ ਗੁਰਧਾਮਾਂ ਪ੍ਰਤੀ ਆਪਣੀ ਅਟੁੱਟ ਸ਼ਰਧਾ ਰੱਖਦੇ ਹਨ ਤੇ ਹੁਣ ਤੱਕ ਦੇ ਇਤਿਹਾਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਿੱਖ ਜਗਤ ਲਈ ਵਡਮੁੱਲੇ ਕਾਰਜ ਕੀਤੇ ਗਏ ਹਨ ਅਤੇ ਸਿੱਖ ਆਗੂਆਂ ਨੂੰ ਵਿਸ਼ੇਸ਼ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਸੰਧੂ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਸੂਬੇ ਦਾ ਮੰਦਾ ਹਾਲ ਹੋ ਗਿਆ ਹੈ ਅਤੇ ਸਾਲ 2027 ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਸਤ ਭਾਰਤ ਨਾਲ ਜੋੜ ਕੇ ਸੂਬੇ ਵਿਚ ਡਬਲ ਇੰਜਨ ਵਿਕਾਸ ਕਰਵਾਇਆ ਜਾਵੇਗਾ।