ਵਿਸ਼ਵਕਰਮਾ ਭਵਨ ਵਿਖੇ ਮਨਾਇਆ ਸੰਗਰਾਂਦ ਦਿਹਾੜਾ
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਭਾਵਨਾ ਨਾਲ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਖਵਾਕ ਅਤੇ ਮਹੀਨਾ ਮੱਘਰ ਸਰਵਣ ਕਰਵਾਇਆ ਅਤੇ ਸਧਾਰਨ ਪਾਠਾਂ ਦੇ ਭੋਗ ਪਾਏ ਗਏ।
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਭਾਵਨਾ ਨਾਲ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਖਵਾਕ ਅਤੇ ਮਹੀਨਾ ਮੱਘਰ ਸਰਵਣ ਕਰਵਾਇਆ ਅਤੇ ਸਧਾਰਨ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਹਜ਼ੂਰੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਉਨ੍ਹਾਂ ਮੱਘਰ ਮਹੀਨੇ ਦੀ ਕਥਾ ਕੀਤੀ। ਇਸ ਮੌਕੇ ਹਰਮੇਲ ਸਿੰਘ ਡਰੋਲੀ ਪ੍ਰਧਾਨ, ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਮੋਗਾ, ਰਾਜਾ ਸਿੰਘ ਭਾਰਤ ਵਾਲੇ ਤੇ ਚਮਕੌਰ ਸਿੰਘ ਝੰਡੇਆਣਾ, ਮਾਸਟਰ ਇੰਦਰਜੀਤ ਸਿੰਘ ਸਾਬਕਾ ਪ੍ਰਧਾਨ ਨੇ ਵਿਸ਼ਵਕਰਮਾ ਦਿਵਸ ਸਮਾਗਮ ਲਈ ਸਹਿਯੋਗੀ ਸੰਸਥਾਵਾਂ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਸਾਬਕਾ ਪ੍ਰਧਾਨ, ਗੁਰਨਾਮ ਸਿੰਘ ਲਵਲੀ, ਮਹਿੰਦਰ ਸਿੰਘ ਕਲਸੀ, ਸ਼ਰਨਜੀਤ ਸਿੰਘ ਝੰਡੇਆਣਾ, ਕੁਲਵੰਤ ਸਿੰਘ ਰਾਮਗੜ੍ਹੀਆ, ਸ਼ਰਨਜੀਤ ਸਿੰਘ ਜੰਡੂ, ਅਵਤਾਰ ਸਿੰਘ ਵਿਰਦੀ, ਮਨਜੀਤ ਸਿੰਘ ਜੱਬਲ, ਪਰਮਜੀਤ ਸਿੰਘ ਬਿੱਟੂ, ਜੋਗਿੰਦਰ ਸਿੰਘ ਕੋਕਰੀ, ਗੁਰਮੇਲ ਸਿੰਘ, ਜਸਪਾਲ ਸਿੰਘ, ਹਰਮਨ ਸਿੰਘ, ਬੀਬੀ ਜਗਜੀਤ ਕੌਰ ਤੇ ਭਾਈ ਪੂਰਨ ਭਗਤ ਸਿੰਘ ਦਾ ਸਨਮਾਨ ਕੀਤਾ।