16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਬਾਲ ਦਿਵਸ ਮਨਾਇਆ

ਠੱਠੀ ਭਾਈ, 16 ਨਵੰਬਰ (ਜਗਰੂਪ ਸਿੰਘ ਮਠਾੜੂ)- ਐਸ. ਬੀ.

Ad Position 21
No active advertisement
ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਤੇ ਖੇਡਾਂ ਦਾ ਆਨੰਦ ਮਾਣਦੇ ਹੋਏ ਬੱਚੇ। ਤਸਵੀਰ : ਜਗਰੂਪ ਸਿੰਘ ਮਠਾੜੂ 17-11-2026
ਠੱਠੀ ਭਾਈ, 16 ਨਵੰਬਰ (ਜਗਰੂਪ ਸਿੰਘ ਮਠਾੜੂ)- ਐਸ.ਬੀ.ਬੀ. ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੇ ਡਾਇਰੈਕਟਰ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਬੱਚਿਆਂ ਨਾਲ ਬੇਹੱਦ ਪਿਆਰ ਸੀ, ਜਿਸ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਦੇ ਜਨਮ ਦਿਨ 14 ਨਵੰਬਰ ਨੂੰ ਹਰ ਸਾਲ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਪੰਡਤ ਜਵਾਹਰ ਲਾਲ ਨਹਿਰੂ ਦੀ ਜੀਵਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਸੁੰਦਰ ਕਵਿਤਾਵਾਂ ਅਤੇ ਗੀਤਾਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਸਕੂਲ ਦੇ ਪ੍ਰੀ-ਗਾਰਡਨ, ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਡਾਂਸ ਅਤੇ ਹੋਰ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਗ਼ੁਬਾਰਿਆਂ ਅਤੇ ਸੁੰਦਰ ਚਾਰਟਾਂ ਨਾਲ ਸਜਾਇਆ ਗਿਆ ਸੀ। ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਲਈ ਟੀ-ਬਰੇਕ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਅਤੇ ਪ੍ਰਿੰਸੀਪਲ ਮੈਡਮ ਪ੍ਰੋਮਿਲਾ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਸੁਰਿੰਦਰਪਾਲ ਸਿੰਘ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚੋਂ ਪ੍ਰਾਪਤ ਕੀਤੇ 65 ਸਕੋਰ
Ad Position 24