ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਕਰਵਾਇਆ ਕੀਰਤਨ ਸਮਾਗਮ ਯਾਦਗਾਰੀ ਹੋ ਨਿੱਬੜਿਆ
ਮੋਗਾ, 16 ਨਵੰਬਰ (ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)- ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਕਰਵਾਏ ਗਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦੌਰਾਨ ਰੋਜ਼ਾਨਾ ‘ਅਜੀਤ’ ਅਖ਼ਬਾਰ ਉਪ ਦਫ਼ਤਰ ਮੋਗਾ ਦੇ ਇੰਚਾਰਜ ਅਤੇ ਸੀਨੀਅਰ ਪੱਤਰਕਾਰ ਸੁਰਿੰਦਰਪਾਲ ਸਿੰਘ ਨੂੰ ਪੱਤਰਕਾਰੀ ਦੇ ਖੇਤਰ ’ਚ ਤਿੰਨ ਦਹਾਕਿਆਂ ਦੇ ਕਰੀਬ ਨਿਭਾਈਆਂ ਗਈਆਂ ਬੇਦਾਗ ਸੇਵਾਵਾਂ ਅਤੇ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਕਰ ਕੇ ਲਾਈਫ਼ ਟਾਈਮ ਅਚੀਵਮੈਂਟ ਵੱਕਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਸੁਰਿੰਦਰਪਾਲ ਸਿੰਘ ਵਲੋਂ ਪੱਤਰਕਾਰੀ ਦੇ ਖੇਤਰ ’ਚ ਨਿਭਾਈਆਂ ਯੋਗ ਸੇਵਾਵਾਂ ਅਤੇ ਮੋਗਾ ਸ਼ਹਿਰ ਵਿਚ ਸਮਾਜ ਸੇਵੀ ਕਾਰਜਾਂ, ਧਾਰਮਿਕ ਜਥੇਬੰਦੀਆਂ ਤੇ ਰਾਜਨੀਤਕ ਲੋਕਾਂ ’ਚ ਪੈਦਾ ਕੀਤੇ ਮਾਣ ਸਤਿਕਾਰ ਸਦਕਾ ਹੀ ਅੱਜ ਉਹ ਸੁਰਿੰਦਰਪਾਲ ਸਿੰਘ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰ ਰਹੇ ਹਾਂ।
ਮੋਗਾ, 16 ਨਵੰਬਰ (ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)- ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਕਰਵਾਏ ਗਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦੌਰਾਨ ਰੋਜ਼ਾਨਾ ‘ਅਜੀਤ’ ਅਖ਼ਬਾਰ ਉਪ ਦਫ਼ਤਰ ਮੋਗਾ ਦੇ ਇੰਚਾਰਜ ਅਤੇ ਸੀਨੀਅਰ ਪੱਤਰਕਾਰ ਸੁਰਿੰਦਰਪਾਲ ਸਿੰਘ ਨੂੰ ਪੱਤਰਕਾਰੀ ਦੇ ਖੇਤਰ ’ਚ ਤਿੰਨ ਦਹਾਕਿਆਂ ਦੇ ਕਰੀਬ ਨਿਭਾਈਆਂ ਗਈਆਂ ਬੇਦਾਗ ਸੇਵਾਵਾਂ ਅਤੇ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਕਰ ਕੇ ਲਾਈਫ਼ ਟਾਈਮ ਅਚੀਵਮੈਂਟ ਵੱਕਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਸੁਰਿੰਦਰਪਾਲ ਸਿੰਘ ਵਲੋਂ ਪੱਤਰਕਾਰੀ ਦੇ ਖੇਤਰ ’ਚ ਨਿਭਾਈਆਂ ਯੋਗ ਸੇਵਾਵਾਂ ਅਤੇ ਮੋਗਾ ਸ਼ਹਿਰ ਵਿਚ ਸਮਾਜ ਸੇਵੀ ਕਾਰਜਾਂ, ਧਾਰਮਿਕ ਜਥੇਬੰਦੀਆਂ ਤੇ ਰਾਜਨੀਤਕ ਲੋਕਾਂ ’ਚ ਪੈਦਾ ਕੀਤੇ ਮਾਣ ਸਤਿਕਾਰ ਸਦਕਾ ਹੀ ਅੱਜ ਉਹ ਸੁਰਿੰਦਰਪਾਲ ਸਿੰਘ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰ ਰਹੇ ਹਾਂ। ਇਸ ਮੌਕੇ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਜੋ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਮੈਨੂੰ ਮਿਲਿਆ ਹੈ ਮੈਂ ਉਸ ਲਈ ਗੁਰੂ ਸਾਹਿਬ ਦਾ ਧੰਨਵਾਦ ਕਰਦਾ ਹਾਂ ਤੇ ਇਸ ਦੇ ਨਾਲ ਹੀ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਤੇ ਮੋਗਾ ਜ਼ਿਲ੍ਹੇ ਦੀ ਸਮੁੱਚੀ ਟੀਮ ਦਾ ਵੀ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਬਦੌਲਤ ਮੈਨੂੰ ਇਹ ਮਾਣ ਹਾਸਿਲ ਹੋਇਆ ਹੈ ।