17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰੁੱਸੇ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਆਉਣਾ ਸ਼ੁਭ ਸੰਕੇਤ-ਡੱਲਾ ਕਿਹਾ, ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਪਾਰਟੀ ਹੋ ਰਹੀ ਮਜ਼ਬੂਤ

ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖਾਲਸਾ)- ਪਾਰਟੀ ਤੋਂ ਕਿਸੇ ਕਾਰਨ ਵੱਖ ਹੋਏ ਰੁੱਸੇ ਆਗੂਆਂ ਦਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਆਉਣਾ ਬੇਹੱਦ ਸ਼ੁਭ ਸੰਕੇਤ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਅਤੇ ਵੱਡੇ ਦਿਲ ਵਾਲੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀਆਂ ਵਲੋਂ ਸਮੇਂ-ਸਮੇਂ ’ਤੇ ਕਈ ਤਰ੍ਹਾਂ ਦੇ ਜਾਲ ਬੁਣੇ ਗਏ ਅਤੇ ਪਾਰਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੇ ਯਤਨ ਕੀਤੇ ਗਏ ਪਰ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰ ਮੁਸ਼ਕਿਲ ਹਾਲਾਤ ਵਿਚੋਂ ਹੋਰ ਮਜ਼ਬੂਤ ਹੋ ਕੇ ਨਿਕਲਿਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖਾਲਸਾ)- ਪਾਰਟੀ ਤੋਂ ਕਿਸੇ ਕਾਰਨ ਵੱਖ ਹੋਏ ਰੁੱਸੇ ਆਗੂਆਂ ਦਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਆਉਣਾ ਬੇਹੱਦ ਸ਼ੁਭ ਸੰਕੇਤ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਅਤੇ ਵੱਡੇ ਦਿਲ ਵਾਲੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀਆਂ ਵਲੋਂ ਸਮੇਂ-ਸਮੇਂ ’ਤੇ ਕਈ ਤਰ੍ਹਾਂ ਦੇ ਜਾਲ ਬੁਣੇ ਗਏ ਅਤੇ ਪਾਰਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੇ ਯਤਨ ਕੀਤੇ ਗਏ ਪਰ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰ ਮੁਸ਼ਕਿਲ ਹਾਲਾਤ ਵਿਚੋਂ ਹੋਰ ਮਜ਼ਬੂਤ ਹੋ ਕੇ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸੂਬੇ ਵਿਚ ਹਰ ਖੇਤਰ ’ਚ ਵੱਡੀ ਪੱਧਰ ’ਤੇ ਵਿਕਾਸ ਹੋਇਆ ਤੇ ਹਰ ਚੰਗੀ ਭਲਾਈ ਯੋਜਨਾ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਲਾਗੂ ਹੋਈ। ਇਸ ਤੋਂ ਇਲਾਵਾ ਸੂਬੇ ਦੀ ਕਿਸਾਨੀ, ਵਪਾਰੀ, ਨੌਜਵਾਨ, ਬੇਰੁਜ਼ਗਾਰਾਂ ਲਈ ਚੰਗੇ ਕੰਮ ਕੀਤੇ, ਉੱਥੇ ਹੀ ਸਿਹਤ, ਸਿੱਖਿਆ, ਜਿੰਮ, ਸਟੇਡੀਅਮ, ਬਿਜਲੀ ਸਰਪਲੱਸ, ਸੁਵਿਧਾ ਕੇਂਦਰ, ਮਾਂ ਖੇਡ ਕਬੱਡੀ ਤੇ ਹੋਰ ਖੇਡਾਂ ਲਈ ਚੰਗੇ ਕਾਰਜ ਹੋਏ ਸਨ ਪਰ ਹੁਣ ਦੂਜੀਆਂ ਸਰਕਾਰਾਂ ਨੇ ਜੋ ਹਾਲਾਤ ਸੂਬੇ ਦੇ ਬਣਾਏ ਉਹ ਸਭ ਦੇ ਸਾਹਮਣੇ ਹਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਬਾਲ ਦਿਵਸ ਮੌਕੇ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸਰਪੰਚ ਗੁਰਜੀਤ ਕੋਟਲਾ ਨਾਲ ਦੁੱਖ ਦਾ ਪ੍ਰਗਟਾਵਾ
Ad Position 24