ਰੰਗ ਬਰੰਗੇ ਪਹਿਰਾਵੇ ’ਚ ਸਕੂਲ ਦੇ ਵਿਦਿਆਰਥੀ|
ਐਸ.ਐਫ.ਸੀ. ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ‘ਉਡਾਣ’ ਸ਼ਾਨੋ-ਸ਼ੌਕਤ ਨਾਲ ਸਮਾਪਤ
ਧਰਮਕੋਟ, 17 ਨਵੰਬਰ (ਪਰਮਜੀਤ ਸਿੰਘ)- ਐਸ. ਐਫ.
ਧਰਮਕੋਟ, 17 ਨਵੰਬਰ (ਪਰਮਜੀਤ ਸਿੰਘ)- ਐਸ.ਐਫ.ਸੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਉਡਾਣ’ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸਤਿੰਦਰ ਸਿੰਘ ਸ਼ੈਂਟੀ ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰੰਪਰਾਗਤ ਢੰਗ ਨਾਲ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ| ਜਿਸ ਵਿਚ ਗਿੱਧਾ, ਭੰਗੜਾ, ਲੋਕ ਨਾਚ, ਨਾਟਕ, ਗੀਤ-ਸੰਗੀਤ ਅਤੇ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਸੱਭਿਆਚਾਰ, ਦੇਸ਼ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੀ ਸੁੰਦਰ ਝਲਕ ਪੇਸ਼ ਕੀਤੀ। ਮੁੱਖ ਮਹਿਮਾਨ ਸਤਿੰਦਰ ਸਿੰਘ ਸ਼ੈਂਟੀ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਸੰਬੋਧਨ ’ਚ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਸ਼ਖਸੀਅਤ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ’ਚ ਮਿਹਨਤ, ਅਨੁਸ਼ਾਸਨ ਅਤੇ ਉੱਚੇ ਟੀਚੇ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਪੂਰੇ ਸ਼ਾਨਦਾਰ ਆਯੋਜਨ ਦੀ ਸਫਲਤਾ ਪਿੱਛੇ ਸਕੂਲ ਦੇ ਅਭਿਸ਼ੇਕ ਜਿੰਦਲ ਅਤੇ ਪ੍ਰਿੰਸੀਪਲ ਸ਼ੀਨਮ ਜਿੰਦਲ ਦੀ ਦੂਰਦਰਸ਼ੀ ਸੋਚ, ਸਮਰਪਣ ਅਤੇ ਯੋਗ ਅਗਵਾਈ ਦੀ ਅਹਿਮ ਭੂਮਿਕਾ ਰਹੀ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਦੇ ਨਾਲ-ਨਾਲ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਨਾ ਹੈ।