17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮੋਗਾ ਤੋਂ ਅੱਜ ਅਧਿਆਪਕ ਤੇ ਮੁਲਾਜ਼ਮ ਸੰਗਰੂਰ ਦੇ ਪੱਕੇ ਮੋਰਚੇ ’ਚ ਹੋਣਗੇ ਸ਼ਾਮਿਲ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਮੋਗਾ ਦੇ ਅਧਿਆਪਕ ਤੇ ਮੁਲਾਜ਼ਮ ਅੱਜ ਸੰਗਰੂਰ ਵਿਖੇ ਲੱਗੇ 7 ਰੋਜ਼ਾ ਪੱਕੇ ਮੋਰਚੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਸਕੱਤਰ ਗੁਰਮੁਖ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਦਿਨ-ਰਾਤ ਪੱਕਾ ਮੋਰਚਾ ਲਗਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਮੋਗਾ ਦੇ ਅਧਿਆਪਕ ਤੇ ਮੁਲਾਜ਼ਮ ਅੱਜ ਸੰਗਰੂਰ ਵਿਖੇ ਲੱਗੇ 7 ਰੋਜ਼ਾ ਪੱਕੇ ਮੋਰਚੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਸਕੱਤਰ ਗੁਰਮੁਖ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਦਿਨ-ਰਾਤ ਪੱਕਾ ਮੋਰਚਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣੀਆਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਦੁਹਰਾਈ ਕਰਵਾਉਣੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਮੋਰਚਾ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿਚ ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਲਾਜ਼ਮ ਸ਼ਮੂਲੀਅਤ ਕਰ ਰਹੇ ਹਨ। 18 ਨਵੰਬਰ ਨੂੰ ਮੋਗਾ, ਮਾਨਸਾ ਤੇ ਬਰਨਾਲਾ ਜ਼ਿਲ੍ਹੇ ਦੇ ਅਧਿਆਪਕ ਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਪਹੁੰਚ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ। ਇਸ ਮੌਕੇ ਬਲਕਰਨ ਸਿੰਘ ਬਰਾੜ, ਬਲਦੇਵ ਰਾਮ, ਸੋਹਣ ਸਿੰਘ ਧਰਮਕੋਟ, ਬਲਜੀਤ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ ਸਮਰਾਟ, ਗੁਰਤੇਜ ਸਿੰਘ, ਰਿਆਜ਼ ਮੁਹੰਮਦ, ਦਰਸ਼ਨ ਸਿੰਘ, ਲਖਵੀਰ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਜੀਵਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਨੈ ਬੋਹਤ ਬਣੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸਰਕਲ ਪ੍ਰਧਾਨ ਅਗਲੀ ਖ਼ਬਰ ਖਟਾਰਾ ਬੱਸਾਂ ਨੂੰ ਮੁੱਖ ਮੰਤਰੀ ਦੀਆਂ ਫ਼ੋਟੋਆਂ ਨਾਲ ਲਿੱਪ ਪੋਚ ਕੇ ਕਰਵਾਈ ਜਾ ਰਹੀ ਤੀਰਥ ਯਾਤਰਾ-ਸੰਨੀ ਗਿੱਲ
Ad Position 24