ਵਿਨੈ ਬੋਹਤ ਬਣੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸਰਕਲ ਪ੍ਰਧਾਨ
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਨੇ ਮੋਗਾ ’ਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ਕਦਮ ਚੁੱਕਦਿਆਂ ਨੌਜਵਾਨ ਆਗੂ ਵਿਨੈ ਬੋਹਤ ਨੂੰ ਭਾਰਤੀ ਜਨਤਾ ਯੁਵਾ ਮੋਰਚਾ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਡਾ.
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਨੇ ਮੋਗਾ ’ਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ਕਦਮ ਚੁੱਕਦਿਆਂ ਨੌਜਵਾਨ ਆਗੂ ਵਿਨੈ ਬੋਹਤ ਨੂੰ ਭਾਰਤੀ ਜਨਤਾ ਯੁਵਾ ਮੋਰਚਾ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਈ ਇਸ ਨਿਯੁਕਤੀ ਨੂੰ ਪਾਰਟੀ ਦੇ ਨੌਜਵਾਨ ਸੰਗਠਨ ਦੇ ਵਿਸਥਾਰ ਵੱਲ ਇਕ ਅਹਿਮ ਕਦਮ ਮੰਨਿਆਂ ਜਾ ਰਿਹਾ ਹੈ। ਵਿਨੈ ਬੋਹਤ ਦਾ ਮੋਗਾ ਦੇ ਰਾਜਨੀਤਿਕ ਅਤੇ ਸਮਾਜਿਕ ਮਾਹੌਲ ਵਿਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਪੰਜਾਬ ਦੇ ਰਾਜਨੀਤਿਕ ਹਾਲਾਤ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੰਮਕਾਜ ‘ਤੇ ਨਜ਼ਰ ਰੱਖ ਰਹੇ ਸਨ। ਉਨ੍ਹਾਂ ਅਨੁਸਾਰ, ਮੌਜੂਦਾ ਹਾਲਾਤ ਵਿਚ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਅਤੇ ਵਿਕਾਸ ਦੇ ਰਾਹ ‘ਤੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੱਡੇ-ਵੱਡੇ ਵਾਅਦਿਆਂ ਅਤੇ ਲਾਲਚਾ ਰਾਹੀਂ ਜੋ ਉਮੀਦਾਂ ਦਿਖਾਈਆਂ ਸਨ, ਉਹ ਅੱਜ ਲੋਕਾਂ ਲਈ ਨਿਰਾਸ਼ਾ ਦਾ ਕਾਰਨ ਬਣ ਚੁੱਕੀਆਂ ਹਨ। ਇਸ ਮੌਕੇ ਭਾਜਪਾ ਆਗੂ ਡਾ. ਹਰਜੋਤ ਕਮਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਨੂੰ ਹੋਰਡਿੰਗ ਲਗਾ ਕੇ ਇਹ ਦੱਸਣਾ ਪੈ ਰਿਹਾ ਹੈ ਕਿ ਉਹ ‘ਲੋਕਾਂ ਦੇ ਸੀ.ਐਮ.’ ਹਨ। ਇਹ ਆਪਣੇ ਆਪ ਵਿਚ ਕਈ ਸਵਾਲ ਖੜ੍ਹੇ ਕਰਦਾ ਹੈ। ਇਸ ਮੌਕੇ ਅਮਿਤ ਗੁਪਤਾ, ਧੀਰਜ ਕੁਮਾਰ ਸ਼ਰਮਾ, ਕੁਲਭੂਸ਼ਣ ਜੈਦਕਾ, ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ, ਜ਼ਿਲ੍ਹਾ ਜਨਰਲ ਸਕੱਤਰ ਰੁਦਰ ਸ਼ਰਮਾ, ਪ੍ਰੇਮ ਕੁਮਾਰ, ਹਰਕ੍ਰਿਸ਼ਨ ਬੋਹਤ, ਮਹੇਸ਼ ਬੋਹਤ, ਹਰੀਸ਼ ਚੰਨੀ, ਅਨੰਦ ਬੋਹਤ, ਅਨਿਲ ਬੋਹਤ, ਸੁਸ਼ੀਲ ਕੁਮਾਰ, ਸੋਨੂੰ ਬੋਹਤ, ਪ੍ਰਿੰਸ ਚਾਂਵਰੀਆ, ਸਾਹਿਲ ਕੁਮਾਰ, ਵੀਰੂ, ਸੁਮਿਤ, ਅਕਸ਼ੈ ਬੋਹਤ, ਭਾਊ ਮੋਗਾ, ਯਸ਼ਪਾਲ, ਅਰਜੁਨ ਚਾਂਵਰੀਆ, ਮੋਹਿਤ ਸੌਦਾ, ਰੋਹਨ ਆਦਿ ਹਾਜ਼ਰ ਸਨ।