17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਥਾਣਾ ਸਮਾਲਸਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿਚ ਕਾਸੋ ਆਪ੍ਰੇਸ਼ਨ

ਨੱਥੂਵਾਲਾ ਗਰਬੀ, ਸਮਾਲਸਰ, 17 ਨਵੰਬਰ (ਨਵਦੀਪ ਸਿੰਘ, ਗੁਰਜੰਟ ਕਲਸੀ ਲੰਡੇ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਤਾਜ ਸਿੰਘ ਚਾਹਲ ਐਸ. ਐਸ.

Ad Position 21
No active advertisement
ਅਜੀਤ ਡੈਸਕ 18-11-2026
ਨੱਥੂਵਾਲਾ ਗਰਬੀ, ਸਮਾਲਸਰ, 17 ਨਵੰਬਰ (ਨਵਦੀਪ ਸਿੰਘ, ਗੁਰਜੰਟ ਕਲਸੀ ਲੰਡੇ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਸਬ-ਡਿਵੀਜ਼ਨ ਬਾਘਾ ਪੁਰਾਣਾ ਅਧੀਨ ਪੈਂਦੇ ਥਾਣਾ ਸਮਾਲਸਰ ਦੇ ਇਲਾਕੇ ਵਿਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਪਿੰਡ ਭਲੂਰ, ਸਮਾਲਸਰ ਸਮੇਤ ਵੱਖ-ਵੱਖ ਪਿੰਡਾਂ ਵਿਚ ਪੁਲਿਸ ਟੀਮਾਂ ਵਲੋਂ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਿਲ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਗਈ। ਇਸ ਵਿਸ਼ੇਸ਼ ਮੁਹਿੰਮ ਵਿਚ ਥਾਣਾ ਸਮਾਲਸਰ ਦੇ ਮੁੱਖ ਅਫਸਰ ਸਬ-ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਦੀ ਸਮੁੱਚੀ ਟੀਮ ਅਤੇ ਪੁਲਿਸ ਕਰਮਚਾਰੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਥਾਣਾ ਮੁਖੀ ਇਕਬਾਲ ਸਿੰਘ ਰੋਮਾਣਾ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਪੁਲਿਸ ਦੀ ਮੁੱਖ ਤਰਜੀਹ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੇ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਦੇ ਧਿਆਨ ਵਿਚ ਲਿਆਉਣ।
Ad Position 22
No active advertisement
ਪਿਛਲੀ ਖ਼ਬਰ ਲਾਲਾ ਲਾਜਪਤ ਰਾਏ ਦੇ 98ਵੇਂ ਬਲੀਦਾਨ ਦਿਵਸ ’ਤੇ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤੀ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ’ਚ ਕੀਤੀ ਸ਼ਮੂਲੀਅਤ
Ad Position 24