17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲਾਲਾ ਲਾਜਪਤ ਰਾਏ ਦੇ 98ਵੇਂ ਬਲੀਦਾਨ ਦਿਵਸ ’ਤੇ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼ਮੂਲੀਅਤ

ਅਜੀਤਵਾਲ, 17 ਨਵੰਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਦੇ 98ਵੇਂ ਬਲੀਦਾਨ ਦਿਵਸ ’ਤੇ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ| ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ ਅਤੇ ਗਦਰੀ ਬਾਬਿਆਂ ਦੀ ਯਾਦਗਾਰ ਵਿਖੇ ਗਦਰੀ ਬਾਬਿਆਂ ਦੇ ਬੁੱਤਾਂ ਅਤੇ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ਵਿਖੇ ਲਾਲਾ ਜੀ ਦੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 18-11-2026
ਅਜੀਤਵਾਲ, 17 ਨਵੰਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਦੇ 98ਵੇਂ ਬਲੀਦਾਨ ਦਿਵਸ ’ਤੇ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ| ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ ਅਤੇ ਗਦਰੀ ਬਾਬਿਆਂ ਦੀ ਯਾਦਗਾਰ ਵਿਖੇ ਗਦਰੀ ਬਾਬਿਆਂ ਦੇ ਬੁੱਤਾਂ ਅਤੇ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ਵਿਖੇ ਲਾਲਾ ਜੀ ਦੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ, ਪ੍ਰਸਿੱਧ ਲੇਖਕ ਜਸਵੰਤ ਸਿੰਘ ਕਮਲ ਦੇ ਸਪੁੱਤਰ ਸਰਬਜੀਤ ਸਿੰਘ, ਪ੍ਰਿੰਸੀਪਲ ਬਲਦੇਵ ਬਾਵਾ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਪਰਸਨ ਅਮਨਦੀਪ ਕੌਰ, ਸਰਪੰਚ ਦਰਸ਼ਪ੍ਰੀਤ ਸਿੰਘ, ਸੀਨੀਅਰ ਆਗੂ ਜਸਦੀਪ ਸਿੰਘ ਗੈਰੀ ਅਤੇ ਲਾਲਾ ਲਾਜਪਤ ਰਾਏ ਯਾਦਗਾਰ ਕਮੇਟੀ, ਗਦਰੀ ਬਾਬੇ ਯਾਦਗਾਰ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਰਹੇ। ਆਪਣੇ ਸੰਬੋਧਨ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਢੁੱਡੀਕੇ ਆਜ਼ਾਦੀ ਸੰਗਰਾਮ ਦੇ ਮਹਾਨ ਯੋਧੇ ਗਦਰੀ ਬਾਬਿਆਂ ਦੀ ਧਰਤੀ, ਮਹਾਨ ਆਜ਼ਾਦੀ ਘੁਲਾਟੀਏ ਅਤੇ ਸਵਦੇਸ਼ੀ ਲਹਿਰ ਦੇ ਰਹਿਨੁਮਾ ਲਾਲਾ ਲਾਜਪਤ ਰਾਏ ਦਾ ਜਨਮ ਅਸਥਾਨ ਹੈ| ਉਨ੍ਹਾਂ ਕਿਹਾ ਕਿ ਦੇਸ਼ ਸੇਵਾ ਦੇ ਨਾਲ ਵਿੱਦਿਆ ਦੇ ਖੇਤਰ ’ ਚ ਲਾਲਾ ਲਾਜਪਤ ਰਾਏ ਵਲੋਂ ਕੀਤੇ ਸਮਾਜਿਕ ਕਾਰਜ ਬੇਮਿਸਾਲ ਹਨ। ਅੱਜ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਜਿਹੇ ਮਹਾਨ ਦੇਸ਼ ਭਗਤਾਂ ਵਲੋਂ ਦਿਖਾਏ ਦੇਸ਼ ਭਗਤੀ ਦੇ ਰਾਹ ’ਤੇ ਚੱਲਦਿਆਂ ਆਪਣੇ ਸਮਾਜ ਅਤੇ ਦੇਸ਼ ਦੀ ਖੁਸ਼ਹਾਲੀ ਲਈ ਮਿਲਜੁਲ ਕੇ ਯਤਨ ਕਰੀਏ। ਆਪਣੇ ਸੰਬੋਧਨ ਦੌਰਾਨ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਮਾਣ ਮਹਿਸੂਸ ਹੁੰਦਾ ਹੈ ਕਿ ਦੇਸ਼ ਭਗਤਾਂ ਤੇ ਗਦਰੀ ਬਾਬਿਆਂ ਦੀ ਧਰਤੀ ਪਿੰਡ ਢੁੱਡੀਕੇ ਉਨ੍ਹਾਂ ਦੇ ਹਲਕੇ ਦਾ ਹਿੱਸਾ ਹੈ| ਉਨ੍ਹਾਂ ਇੱਥੇ ਪਹੁੰਚਣ ’ਤੇ ਡਾ. ਗੁਰਪ੍ਰੀਤ ਕੌਰ ਤੇ ਹੋਰ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ ਨੇ ਡਾ. ਗੁਰਪ੍ਰੀਤ ਕੌਰ ਦੇ ਸਾਹਮਣੇ ਯਾਦਗਾਰ ਲਈ ਆਉਂਦਾ ਸਾਲਾਨਾ ਫੰਡ ਦੁੱਗਣਾ ਕਰਨ ਅਤੇ ਸਾਫ ਪਾਣੀ ਲਈ ਡੂੰਘੇ ਬੋਰ ਦੀ ਮੰਗ ਕੀਤੀ। ਪ੍ਰਸਿੱਧ ਲੇਖਕ ਅਤੇ ਨਾਵਲਕਾਰ ਮਾ. ਹਰੀ ਸਿੰਘ ਨੇ ਲਾਲਾ ਲਾਜਪਤ ਰਾਏ ਅਤੇ ਪਿੰਡ ਦੇ ਗਦਰੀ ਬਾਬਿਆਂ ਦੇ ਜੀਵਨ ਦੀਆਂ ਇਤਿਹਾਸ ਸਬੰਧੀ ਅਹਿਮ ਜਾਣਕਾਰੀ ਦੀ ਸਾਂਝ ਪਾਈ ਤੇ ਪਿੰਡ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ। ਆਪਣੇ ਸੰਬੋਧਨ ਦੌਰਾਨ ਸਰਪੰਚ ਦਰਸ਼ਪ੍ਰੀਤ ਸਿੰਘ ਨੇ ਡਾ. ਗੁਰਪ੍ਰੀਤ ਕੌਰ ਦਾ ਢੁੱਡੀਕੇ ਪਹੁੰਚਣ ’ਤੇ ਧੰਨਵਾਦ ਕਰਦਿਆਂ ਪਿੰਡ ਲਈ ਅਥਲੈਟਿਕ ਗਰਾਊਂਡ, ਪਿੰਡ ਨੂੰ ਪਲਾਸਟਿਕ ਮੁਕਤ ਕਰਨ, ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਪਾਈਪਾਂ ਨੂੰ ਨਵਿਆਉਣ, ਛੱਪੜਾਂ ਦੇ ਪਾਣੀ ਨੂੰ ਖੇਤੀਯੋਗ ਬਣਾਉਣ, ਨਹਿਰੀ ਪਾਣੀ ਖੇਤਾਂ ਵਿਚ ਪਹੁੰਚਦਾ ਕਰਨ ਲਈ ਕਮੀਆਂ ਨੂੰ ਦੂਰ ਕਰਨ, ਗਦਰੀ ਬਾਬਿਆਂ ਦੇ ਬੁੱਤਾਂ ਲਈ ਸ਼ੀਸ਼ੇ ਦੇ ਕੈਬਿਨ ਅਤੇ ਲਾਲਾ ਲਾਜਪਤ ਰਾਏ ਯਾਦਗਾਰ ਦੀ ਇਮਾਰਤ ਲਈ ਲੈਫਟ ਆਦਿ ਦੀਆਂ ਮੰਗਾਂ ਰੱਖੀਆਂ| ਜਿਸ ਸਬੰਧੀ ਡਾ. ਗੁਰਪ੍ਰੀਤ ਕੌਰ ਨੇ ਭਰੋਸਾ ਦਵਾਇਆ ਕਿ ਉਹ ਸਾਰੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣਗੇ। ਸਮਾਗਮ ਦੌਰਾਨ ਡਾ. ਗੁਰਪ੍ਰੀਤ ਕੌਰ ਤੇ ਹੋਰ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਸਥਾਨ ਕਮੇਟੀ ਦੇ ਸਕੱਤਰ ਰਾਜ ਜੰਗ ਸਿੰਘ, ਕੇਵਲ ਸਿੰਘ, ਸਰਬਜੀਤ ਸਿੰਘ, ਮੋਹਣ ਲਾਲ, ਪਤਵੰਤ ਸਿੰਘ, ਚਮਕੌਰ ਸਿੰਘ ਚੰਨੀ, ਇਕਬਾਲ ਸਿੰਘ, ਸਤਨਾਮ ਸਿੰਘ, ਕਵਚ ਸਿੰਘ ਸਿੱਧੂ ਦੌਧਰ, ਕੈਪਟਨ ਜਗਤਾਰ ਸਿੰਘ, ਵਿਕੀ ਗਰਗ, ਜਗਤਾਰ ਸਿੰਘ ਘਾਲੀ ਸਮੇਤ ਸਕੂਲ ਕਾਲਜਾਂ ਦੇ ਅਧਿਆਪਕ ਅਤੇ ਸਟਾਫ ਆਦਿ ਮੌਜੂਦ ਸੀ। ਸਟੇਜ ਦੀ ਕਾਰਵਾਈ ਤਰਨਪ੍ਰੀਤ ਸਿੰਘ ਅਟਵਾਲ ਅਤੇ ਸਕੱਤਰ ਰਾਜ ਜੰਗ ਸਿੰਘ ਨੇ ਚਲਾਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਜੌਨ ਮਸੀਹ ਨੂੰ ਮਿਲੀ ਘੱਟ ਗਿਣਤੀ ਮੋਰਚਾ ਦੇ ਪੰਜਾਬ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸਨਅਤ, ਮਜ਼ਦੂਰ, ਮੈਡੀਕਲ... ਅਗਲੀ ਖ਼ਬਰ ਥਾਣਾ ਸਮਾਲਸਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿਚ ਕਾਸੋ ਆਪ੍ਰੇਸ਼ਨ
Ad Position 24