17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਝੋਨੇ ਦੀ ਖਰੀਦ ਤੇ ਚੁਕਾਈ ਨਾ ਹੋਣ ਕਾਰਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ-ਪ੍ਰਧਾਨ ਖਾਲਸਾ

ਕਿਸ਼ਨਪੁਰਾ ਕਲਾਂ, 17 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਝੋਨੇ ਦੀ ਖਰੀਦ ਅਤੇ ਮੰਡੀਆਂ ਵਿਚੋਂ ਫਸਲ ਦੀ ਚੁਕਾਈ ਨਾ ਹੋਣ ਕਾਰਨ ਪੈਦਾ ਹੋਈ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਅਤੇ ਵੇਚੀ ਹੋਈ ਫਸਲ ਦੀ ਅਦਾਇਗੀ ਪ੍ਰਾਪਤ ਕਰਨ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਅਤੇ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਕਿਸ਼ਨਪੁਰਾ ਕਲਾਂ, 17 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਝੋਨੇ ਦੀ ਖਰੀਦ ਅਤੇ ਮੰਡੀਆਂ ਵਿਚੋਂ ਫਸਲ ਦੀ ਚੁਕਾਈ ਨਾ ਹੋਣ ਕਾਰਨ ਪੈਦਾ ਹੋਈ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਅਤੇ ਵੇਚੀ ਹੋਈ ਫਸਲ ਦੀ ਅਦਾਇਗੀ ਪ੍ਰਾਪਤ ਕਰਨ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਅਤੇ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਪ੍ਰਕਿਰਿਆ ਵਿਚ ਆ ਰਹੀਆਂ ਰੁਕਾਵਟਾਂ ਅਤੇ ਚੁਕਾਈ ਦੀ ਸੁਸਤ ਰਫਤਾਰ ਕਾਰਨ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਏ ਅਤੇ ਮਜ਼ਦੂਰ ਵਰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ| ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਫਸਲ ਦੀ ਖਰੀਦ ਦੇ ਨਾਲ-ਨਾਲ ਸਮੇਂ ਸਿਰ ਚੁਕਾਈ ਕਰਵਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ.ਏ. ਬਕਾਏ ਦੇ ਮਾਮਲੇ ’ਚ 7 ਦਸੰਬਰ ਨੂੰ ਹਾਈ ਕੋਰਟ ’ਚ ਪੇਸ਼ ਹੋਣਗੇ ਪੰਜਾਬ ਦੇ ਮੁੱਖ ਸਕੱਤਰ
Ad Position 24