17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਕਾਨੂੰਨ ਲਿਆਂਦਾ ਜਾਵੇਗਾ-ਬੀਬੀ ਹਰਸਿਮਰਤ ਬਾਦਲ

ਨਿਹਾਲ ਸਿੰਘ ਵਾਲਾ, 17 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ (ਬ) ਦੀ 2027 ‘ਚ ਸੂਬੇ ਅੰਦਰ ਸਰਕਾਰ ਬਣਨ ‘ਤੇ ਪਹਿਲੀ ਕੈਬਨਿਟ ਮੀਟਿੰਗ ‘ਚ ਨਸ਼ੇ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਨਸ਼ੇ ਵੇਚਣ ਵਾਲੇ ਵਿਅਕਤੀ ਨੂੰ 10 ਸਾਲ ਦੀ ਸਜ਼ਾ ਅਧੀਨ ਜੇਲ੍ਹ ‘ਚ ਬੰਦ ਰੱਖਿਆ ਜਾਵੇਗਾ ਅਤੇ ਉਸ ਨੂੰ ਕਿਸੇ ਵੀ ਕਿਸਮ ਦੀ ਕੋਈ ਜ਼ਮਾਨਤ ਜਾਂ ਬੇਲ ਨਹੀਂ ਮਿਲੇਗੀ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ਮੌਕੇ ਕੀਤਾ।

Ad Position 21
No active advertisement
ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ 18-11-2026
ਨਿਹਾਲ ਸਿੰਘ ਵਾਲਾ, 17 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ (ਬ) ਦੀ 2027 ‘ਚ ਸੂਬੇ ਅੰਦਰ ਸਰਕਾਰ ਬਣਨ ‘ਤੇ ਪਹਿਲੀ ਕੈਬਨਿਟ ਮੀਟਿੰਗ ‘ਚ ਨਸ਼ੇ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਨਸ਼ੇ ਵੇਚਣ ਵਾਲੇ ਵਿਅਕਤੀ ਨੂੰ 10 ਸਾਲ ਦੀ ਸਜ਼ਾ ਅਧੀਨ ਜੇਲ੍ਹ ‘ਚ ਬੰਦ ਰੱਖਿਆ ਜਾਵੇਗਾ ਅਤੇ ਉਸ ਨੂੰ ਕਿਸੇ ਵੀ ਕਿਸਮ ਦੀ ਕੋਈ ਜ਼ਮਾਨਤ ਜਾਂ ਬੇਲ ਨਹੀਂ ਮਿਲੇਗੀ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਉਨ੍ਹਾਂ ਦੀ ਅਗਵਾਈ ਹੇਠ ਚਲਾਈ ਜਾ ਰਹੀ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅੱਜ ਸਮੁੱਚੇ ਪੰਜਾਬ ਦੀਆਂ ਇਸ ਮੁਹਿੰਮ ‘ਚ ਜਥਿਆਂ ਦੇ ਰੂਪ ‘ਚ ਸ਼ਾਮਿਲ ਹੋ ਰਹੀਆਂ ਹਨ ਅਤੇ ਨਸ਼ੇ ਦੀ ਜੜ੍ਹ ਪੰਜਾਬ ‘ਚੋਂ ਖ਼ਤਮ ਕਰਨ ਲਈ ਪੂਰੀ ਇੱਕਜੁੱਟਤਾ ਨਾਲ ਵਹੀਰਾਂ ਘੱਤ ਕੇ 2027 ‘ਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਔਰਤਾਂ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਉਨ੍ਹਾਂ ਅੱਗੇ ਤਰਲੇ ਲੈ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜੇਕਰ ਅੰਦਾਜ਼ਾ ਲਗਾਇਆ ਜਾਵੇ ਕਿ ਇੱਕ ਸਾਲ ਹਰ ਪਿੰਡ ‘ਚ ਦੋ ਮੌਤਾਂ ਨਸ਼ੇ ਨਾਲ ਹੋ ਰਹੀਆਂ ਹਨ ਤਾਂ ਪੂਰੇ ਪੰਜਾਬ ਦੇ 13 ਹਜ਼ਾਰ ਤੋਂ ਉੱਪਰ ਪਿੰਡ ਹਨ ਅਤੇ ਕਿੰਨੀਆਂ ਇਕ ਸਾਲ ‘ਚ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਇਕ ਡਰਾਮੇਬਾਜ਼ੀ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਕਰ ਰਹੀ ਜਿਸ ਦਾ ਨਤੀਜਾ ਇਹ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭੁਗਤਣ ਲਈ ਤਿਆਰ ਰਹਿਣ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸੰਧੂ ਦੀ ਪੁਸਤਕ ‘ਬੰਦੇ ਦਾ ਪੁੱਤ ਤੇ ਹੋਰ ਨਾਟਕ’ ਲੋਕ ਅਰਪਣ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24