18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦੀ ਮਜ਼ਬੂਤੀ ਅਤੇ ਨਾਗਰਿਕਾਂ ਦੀ ਆਵਾਜ਼ ਦਾ ਆਧਾਰ-ਐਡਵੋਕੇਟ ਸੁਨੀਲ ਕੁਮਾਰ ਗਰਗ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਰਾਸ਼ਟਰੀ ਪ੍ਰੈੱਸ ਦਿਵਸ ਦੇ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਗਿਆਨ ਵਰਧਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਮੋਗਾ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਰਾਸ਼ਟਰੀ ਪ੍ਰੈੱਸ ਦਿਵਸ ਮੌਕੇ ਵਿਦਿਆਰਥੀ ਜਾਣਕਾਰੀ ਲੈਂਦੇ ਹੋਏ। ਅਜੀਤ ਤਸਵੀਰ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਰਾਸ਼ਟਰੀ ਪ੍ਰੈੱਸ ਦਿਵਸ ਦੇ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਗਿਆਨ ਵਰਧਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੈੱਸ ਦੀ ਆਜ਼ਾਦੀ, ਨਿਰਪੱਖ ਪੱਤਰਕਾਰੀ, ਲੋਕਤੰਤਰੀ ਪ੍ਰਣਾਲੀ ਵਿਚ ਮੀਡੀਆ ਦੀ ਭੂਮਿਕਾ ਅਤੇ ਸਮਾਜ ਪ੍ਰਤੀ ਪੱਤਰਕਾਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਹਰ ਸਾਲ 16 ਨਵੰਬਰ ਨੂੰ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ ਜਾਂਦਾ ਹੈ। ਇਸੇ ਦਿਨ ਸਾਲ 1966 ਵਿਚ ਭਾਰਤੀ ਪ੍ਰੈੱਸ ਕੌਂਸਲ ਨੇ ਕੰਮ ਕਰਨਾ ਸ਼ੁਰੂ ਕੀਤਾ ਸੀ। ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਦੇਸ਼ ਵਿਚ ਆਜ਼ਾਦ, ਨਿਰਪੱਖ ਅਤੇ ਜ਼ਿੰਮੇਵਾਰ ਪੱਤਰਕਾਰੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਪੱਤਰਕਾਰੀ ਦੇ ਉੱਚ ਨੈਤਿਕ ਮਿਆਰਾਂ ਨੂੰ ਕਾਇਮ ਰੱਖਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਲੋਕਤੰਤਰ ਵਿਚ ਪ੍ਰੈੱਸ ਨੂੰ ਚੌਥਾ ਥੰਮ੍ਹ ਕਿਹਾ ਜਾਂਦਾ ਹੈ, ਕਿਉਂਕਿ ਵਿਧਾਨ ਪਾਲਿਕਾ, ਕਾਰਜ ਪਾਲਿਕਾ ਅਤੇ ਨਿਆਂ ਪਾਲਿਕਾ ਦੇ ਨਾਲ-ਨਾਲ ਮੀਡੀਆ ਵੀ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਜ਼ਾਦ ਪ੍ਰੈੱਸ ਕਿਸੇ ਵੀ ਜੀਵੰਤ ਲੋਕਤੰਤਰ ਦੀ ਆਤਮਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਵਿਚ ਪੱਤਰਕਾਰੀ ਦਾ ਯੋਗਦਾਨ ਅਭੁੱਲਣਯੋਗ ਹੈ। ਉਸ ਸਮੇਂ ਅਖ਼ਬਾਰ ਸਿਰਫ਼ ਜਾਣਕਾਰੀ ਦੇਣ ਦਾ ਸਾਧਨ ਨਹੀਂ ਸਨ, ਸਗੋਂ ਉਨ੍ਹਾਂ ਨੇ ਦੇਸ਼ ਵਾਸੀਆਂ ਵਿਚ ਕੌਮੀ ਚੇਤਨਾ, ਏਕਤਾ, ਅਧਿਕਾਰਾਂ ਪ੍ਰਤੀ ਜਾਗਰੂਕਤਾ ਅਤੇ ਆਜ਼ਾਦੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ, ਉਸੇ ਤਰ੍ਹਾਂ ਕਈ ਨਿਡਰ ਪੱਤਰਕਾਰਾਂ ਨੇ ਆਪਣੀ ਕਲਮ ਰਾਹੀਂ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ। ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਕਿਹਾ ਕਿ ਅੱਜ ਵੀ ਆਜ਼ਾਦ ਪੱਤਰਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਬਿਨਾਂ ਕਿਸੇ ਡਰ ਅਤੇ ਪੱਖਪਾਤ ਦੇ ਸਚਾਈ ਨੂੰ ਸਾਹਮਣੇ ਲਿਆਵੇ ਅਤੇ ਆਮ ਨਾਗਰਿਕ ਦੀ ਆਵਾਜ਼ ਬਣੇ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੀ ਡਿਊਟੀ ਦੇ ਸਮੇਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਬਾਘਾ ਪੁਰਾਣਾ ਵਾਰਡ ਨੰ: 9 ਤੋਂ ਅਕਾਲੀ ਉਮੀਦਵਾਰ ਸਨੇਹ ਲਤਾ ਨੂੰ ਮਿਲਣ ਲੱਗਿਆ ਭਰਵਾਂ ਹੁੰਗਾਰਾ
Ad Position 24