ਸੰਗਰੂਰ ਦੇ ਮੋਰਚੇ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸ਼ਮੂਲੀਅਤ
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਸੰਗਰੂਰ ਪੱਕਾ ਮੋਰਚੇ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ: ਵਲੋਂ ਸੰਗਰੂਰ ਪੱਕਾ ਮੋਰਚਾ ‘ਚ ਛੇਵੇਂ ਦਿਨ ਸਾਥੀਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਅਤੇ ਦਿਲਬਾਗ ਸਿੰਘ ਬੌਡੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਪੱਕੇ ਮੋਰਚੇ ‘ਚ ਸੰਬੋਧਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਮਾਰੂ ਨੀਤੀਆਂ ਬਾਰੇ ਬੋਲਦਿਆਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ‘ਚ ਸੰਘਰਸ਼ ਜਾਰੀ ਰਹੇਗਾ ਤੇ ਅੱਗੇ ਵੀ ਹਰੇਕ ਸੰਘਰਸ਼ ‘ਚ ਸ਼ਮੂਲੀਅਤ ਜਾਰੀ ਰਹੇਗੀ।
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਸੰਗਰੂਰ ਪੱਕਾ ਮੋਰਚੇ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ: ਵਲੋਂ ਸੰਗਰੂਰ ਪੱਕਾ ਮੋਰਚਾ ‘ਚ ਛੇਵੇਂ ਦਿਨ ਸਾਥੀਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਅਤੇ ਦਿਲਬਾਗ ਸਿੰਘ ਬੌਡੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਪੱਕੇ ਮੋਰਚੇ ‘ਚ ਸੰਬੋਧਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਮਾਰੂ ਨੀਤੀਆਂ ਬਾਰੇ ਬੋਲਦਿਆਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ‘ਚ ਸੰਘਰਸ਼ ਜਾਰੀ ਰਹੇਗਾ ਤੇ ਅੱਗੇ ਵੀ ਹਰੇਕ ਸੰਘਰਸ਼ ‘ਚ ਸ਼ਮੂਲੀਅਤ ਜਾਰੀ ਰਹੇਗੀ। ਈ.ਟੀ.ਯੂ. ਪੰਜਾਬ ਦੇ ਆਗੂਆਂ ਨੇ ਅੱਜ ਸੰਗਰੂਰ ਪੱਕੇ ਧਰਨੇ ‘ਚ ਸੁਰਿੰਦਰ ਸ਼ਰਮਾ, ਬਲਦੇਵ ਰਾਮ, ਦਿਲਬਾਗ ਸਿੰਘ ਬੌਡੇ, ਦਰਸ਼ਨ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਬਾਠ, ਸੰਦੀਪ ਕੁਮਾਰ, ਅਮਿਤ ਕੁਮਾਰ, ਅੰਗਰੇਜ਼ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਖੋਸਾ, ਗੁਰਜੀਤ ਸਿੰਘ, ਜਸਪਾਲ ਸਿੰਘ ਦੀ ਅਗਵਾਈ ‘ਚ ਵੱਡੀ ਗਿਣਤੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।