18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ ਦੇ 4 ਕੇਂਦਰਾਂ ਵਿਚ ਤਬਦੀਲੀ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ (ਮੋਗਾ) ਵਿਖੇ ਵਿੱਦਿਅਕ ਵਰ੍ਹੇ 2027-28 ਦੌਰਾਨ ਛੇਵੀਂ ਜਮਾਤ ਵਿਚ ਦਾਖ਼ਲੇ ਲਈ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਜ਼ਿਲ੍ਹੇ ਵਿਚ ਨਿਰਧਾਰਿਤ 12 ਪ੍ਰੀਖਿਆ ਕੇਂਦਰਾਂ ਵਿਚੋਂ 4 ਕੇਂਦਰਾਂ ਦੀ ਤਬਦੀਲੀ ਕੀਤੀ ਗਈ ਹੈ। ਇਹ ਪ੍ਰੀਖਿਆ 28 ਨਵੰਬਰ ਦਿਨ ਸਨਿੱਚਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ (ਮੋਗਾ) ਵਿਖੇ ਵਿੱਦਿਅਕ ਵਰ੍ਹੇ 2027-28 ਦੌਰਾਨ ਛੇਵੀਂ ਜਮਾਤ ਵਿਚ ਦਾਖ਼ਲੇ ਲਈ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਜ਼ਿਲ੍ਹੇ ਵਿਚ ਨਿਰਧਾਰਿਤ 12 ਪ੍ਰੀਖਿਆ ਕੇਂਦਰਾਂ ਵਿਚੋਂ 4 ਕੇਂਦਰਾਂ ਦੀ ਤਬਦੀਲੀ ਕੀਤੀ ਗਈ ਹੈ। ਇਹ ਪ੍ਰੀਖਿਆ 28 ਨਵੰਬਰ ਦਿਨ ਸਨਿੱਚਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਪ੍ਰੀਖਿਆ ਦੇ ਸੁਚਾਰੂ ਅਤੇ ਸੁਚੱਜੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ 12 ਵਿਚੋਂ 4 ਪ੍ਰੀਖਿਆ ਕੇਂਦਰਾਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਦਲੇ ਗਏ ਪ੍ਰੀਖਿਆ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੀ ਥਾਂ ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ.ਗੜ੍ਹ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੀ ਥਾਂ ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਵਿਖੇ ਪ੍ਰੀਖਿਆ ਹੋਵੇਗੀ। ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਥਾਂ ਹੁਣ ਸਕੂਲ ਆਫ਼ ਐਮੀਨੈਂਸ ਕੈਲਾ ਵਿਖੇ ਅਤੇ ਏ.ਡੀ. ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਥਾਂ ਹੁਣ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿਖੇ ਪ੍ਰੀਖਿਆ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਬਾਕੀ ਅੱਠ ਪ੍ਰੀਖਿਆ ਕੇਂਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਉਹ ਪਹਿਲਾਂ ਵਾਂਗ ਹੀ ਰਹਿਣਗੇ। ਇਸ ਤੋਂ ਇਲਾਵਾ ਬਦਲੇ ਗਏ ਪ੍ਰੀਖਿਆ ਕੇਂਦਰਾਂ ਸਬੰਧੀ ਵੱਖਰੇ ਐਡਮਿਟ ਕਾਰਡ ਜਾਰੀ ਨਹੀਂ ਕੀਤੇ ਜਾਣਗੇ। ਪਟੀ ਕਮਿਸ਼ਨਰ ਨੇ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰੀਖਿਆ ਕੇਂਦਰ ਦੀ ਨਵੀਂ ਸਥਿਤੀ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਭੁਲੇਖੇ ਵਾਲੀ ਸਥਿਤੀ ਤੋਂ ਬਚਣ ਲਈ ਤਬਦੀਲ ਕੀਤੇ ਗਏ ਕੇਂਦਰਾਂ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਪ੍ਰੀਖਿਆ ਵਾਲੇ ਦਿਨ ਵਿਦਿਆਰਥੀ ਆਪਣੇ ਨਵੇਂ ਨਿਰਧਾਰਿਤ ਪ੍ਰੀਖਿਆ ਕੇਂਦਰ ਵਿਖੇ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਅਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੁੜ ਰਜਿਸਟਰੇਸ਼ਨ ਲਈ ਨੋਟੀਫ਼ਿਕੇਸ਼ਨ ਸਰਕਾਰ ਜਾਰੀ ਕਰੇ-ਵਿਜੇ ਧੀਰ ਅਗਲੀ ਖ਼ਬਰ ਸੰਗਰੂਰ ਦੇ ਮੋਰਚੇ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸ਼ਮੂਲੀਅਤ
Ad Position 24