18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਰ ਕੌਂਸਲ ਚੋਣਾਂ ’ਚ ਅਕਾਲੀ ਦਲ ਬਾਦਲ ਵੱਡੇ ਫ਼ਰਕ ਨਾਲ ਰਹੇਗਾ ਜੇਤੂ-ਜਥੇਦਾਰ ਮਾਹਲਾ

ਨੱਥੂਵਾਲਾ ਗਰਬੀ, 18 ਨਵੰਬਰ (ਨਵਦੀਪ ਸਿੰਘ)- ਆਉਣ ਵਾਲੇ ਦਿਨਾਂ ’ਚ ਨਗਰ ਕੌਂਸਲ ਬਾਘਾ ਪੁਰਾਣਾ ਦੀ ਚੋਣ ਹੋਣ ਜਾ ਰਹੀ ਹੈ। ਅਕਾਲੀ ਦਲ ਵਲੋਂ ਇਸ ਦੇ ਉਮੀਦਵਾਰ ਵੀ ਐਲਾਨ ਦਿੱਤੇ ਹਨ ਅਤੇ ਇਸ ਚੋਣ ’ਚ ਅਕਾਲੀ ਦਲ ’ਚ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਨੱਥੂਵਾਲਾ ਗਰਬੀ, 18 ਨਵੰਬਰ (ਨਵਦੀਪ ਸਿੰਘ)- ਆਉਣ ਵਾਲੇ ਦਿਨਾਂ ’ਚ ਨਗਰ ਕੌਂਸਲ ਬਾਘਾ ਪੁਰਾਣਾ ਦੀ ਚੋਣ ਹੋਣ ਜਾ ਰਹੀ ਹੈ। ਅਕਾਲੀ ਦਲ ਵਲੋਂ ਇਸ ਦੇ ਉਮੀਦਵਾਰ ਵੀ ਐਲਾਨ ਦਿੱਤੇ ਹਨ ਅਤੇ ਇਸ ਚੋਣ ’ਚ ਅਕਾਲੀ ਦਲ ’ਚ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਮੌਜੂਦਾ ਸਰਕਾਰ ਦੇ ਸਿਸਟਮ ਤੋਂ ਅੱਕ ਚੁੱਕੇ ਹਨ ਕਿਉਂਕਿ ਗੱਪਾਂ ਦੇ ਸਿਰ ’ਤੇ ਬਣੀ ‘ਆਪ’ ਸਰਕਾਰ ਦਾ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਨਗਰ ਕੌਂਸਲ ਚੋਣ ਦੌਰਾਨ ਬਾਘਾ ਪੁਰਾਣਾ ਸ਼ਹਿਰ ਦੇ ਲੋਕ ਇਨ੍ਹਾਂ ਦੀਆਂ ਗੱਪਾਂ ’ਚ ਨਹੀਂ ਆਉਣਗੇ ਅਤੇ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਗੁਰਪ੍ਰੀਤ ਸਿੰਘ ਹਰੀਏ ਵਾਲਾ, ਕਰਮ ਸਿੰਘ ਪੀ.ਏ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਪੀ.ਟੀ.ਈ. ਵਿਚੋਂ 57 ਸਕੋਰ ਅਗਲੀ ਖ਼ਬਰ ਏਂਜਲ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਆਰਟ ਐਂਡ ਕਲਚਰ ਕੁਇਜ਼ ਮੁਕਾਬਲੇ ’ਚ ਮਾਰੀਆਂ ਮੱਲਾਂ
Ad Position 24