18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਾਰਡ ਨੰਬਰ 13 ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਪਵਨ ਢੰਡ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ

ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਬਾਘਾ ਪੁਰਾਣਾ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਅਤਿ ਕਰੀਬੀ ਪਵਨ ਢੰਡ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਬਾਘਾ ਪੁਰਾਣਾ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਅਤਿ ਕਰੀਬੀ ਪਵਨ ਢੰਡ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਸਮਰਥਕਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਪਵਨ ਢੰਡ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਜੋਂ ਵੀ ਸ਼ਹਿਰ ਅੰਦਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਮਿਲਣਸਾਰ ਸ਼ਖ਼ਸੀਅਤ, ਮਿਹਨਤੀ ਸੁਭਾਅ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਕਾਰਨ ਸ਼ਹਿਰ ਅੰਦਰ ਉਨ੍ਹਾਂ ਦਾ ਚੰਗਾ ਆਧਾਰ ਮੰਨਿਆਂ ਜਾਂਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਵਨ ਢੰਡ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਚੋਣ ਜਿੱਤ ਕੇ ਕੌਂਸਲਰ ਬਣਨਾ ਹੀ ਨਹੀਂ, ਸਗੋਂ ਵਾਰਡ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਥ੍ਰੈਸ਼ਰ ਪੀੜਤਾਂ ਨੂੰ ਦਿੱਤੀ ਗਈ 12-12 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ-ਚੇਅਰਮੈਨ ਦੀਨਾ ਸਾਹਿਬ ਅਗਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਪੀ.ਟੀ.ਈ. ਵਿਚੋਂ 57 ਸਕੋਰ
Ad Position 24