ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਕਰੇਗੀ ਸ਼ਾਨਦਾਰ ਜਿੱਤ-ਚੇਅਰਮੈਨ ਕਾਲੇਕੇ
ਬਾਘਾ ਪੁਰਾਣਾ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਲਈ ਹਰੇਕ ਪਾਰਟੀ ਵਲੋਂ ਉਮੀਦਵਾਰ ਐਲਾਨੇ ਗਏ ਹਨ ਜਿਸ ਤਹਿਤ ਕਾਂਗਰਸ ਪਾਰਟੀ ਨੇ ਪੰਦਰਾਂ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਜਗਸੀਰ ਸਿੰਘ ਕਾਲੇਕੇ ਨੇ ਜਾਣਕਾਰੀ ਦਿੰਦੇ ਹੋਏ ਕੀਤਾ।
ਬਾਘਾ ਪੁਰਾਣਾ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਲਈ ਹਰੇਕ ਪਾਰਟੀ ਵਲੋਂ ਉਮੀਦਵਾਰ ਐਲਾਨੇ ਗਏ ਹਨ ਜਿਸ ਤਹਿਤ ਕਾਂਗਰਸ ਪਾਰਟੀ ਨੇ ਪੰਦਰਾਂ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਜਗਸੀਰ ਸਿੰਘ ਕਾਲੇਕੇ ਨੇ ਜਾਣਕਾਰੀ ਦਿੰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਹਰੇਕ ਪਾਰਟੀ ਉਮੀਦਵਾਰ ਨੂੰ ਤਕੜੇ ਹੋ ਕੇ ਚੋਣ ਲੜਨ ਦੀ ਹਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਸੂਬੇ ਅੰਦਰ ਸਿਰਫ਼ ਕਾਂਗਰਸ ਪਾਰਟੀ ਹੀ ਹੈ, ਜੋ ਕਿ ਸੱਤਾਧਾਰੀ ਪਾਰਟੀ ਨੂੰ ਚੋਣ ਮੁਕਾਬਲਾ ਦੇ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਹਰੇਕ ਆਗੂ ਅਤੇ ਪਾਰਟੀ ਵਰਕਰ ਵਲੋਂ ਸ਼ਹਿਰ ਅੰਦਰ ਖੜ੍ਹੇ ਉਮੀਦਵਾਰਾਂ ਦੇ ਹੱਕ ‘ਚ ਪੂਰੇ ਜ਼ੋਰਾਂ ‘ਤੇ ਪ੍ਰਚਾਰ ਰਾਹੀਂ ਕਾਂਗਰਸ ਪਾਰਟੀ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਨੂੰ ਸ਼ਹਿਰ ਵਾਸੀਆਂ ਸਾਹਮਣੇ ਰੱਖ ਰਹੇ ਹਨ ਅਤੇ ਦੱਸ ਰਹੇ ਕਿ ਕਾਂਗਰਸ ਪਾਰਟੀ ਸਮੇਂ ਹੀ ਸ਼ਹਿਰ ਦਾ ਅਸਲ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸੱਤਾਧਾਰੀ ਪਾਰਟੀ ਨੇ ਬਿਨਾਂ ਮੁਕਾਬਲੇ ਆਪਣੇ ਉਮੀਦਵਾਰ ਐਲਾਨੇ ਸਨ ਪਰ ਇਸ ਵਾਰ ਕਾਂਗਰਸ ਪਾਰਟੀ ਦੇ ਪੰਦਰਾਂ ਉਮੀਦਵਾਰਾਂ ਨਾਲ ਤਕੜਾ ਮੁਕਾਬਲਾ ਨਜ਼ਰ ਆਉਂਦਾ ਵੇਖ ‘ਆਪ’ ਪਾਰਟੀ ਦੇ ਉਮੀਦਵਾਰਾਂ ਨੂੰ ਸਰਦੀ ‘ਚ ਵੀ ਤਰੇਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਹਿਲਾ ਰਾਖਵੇਂ ਵਰਗ ਤਹਿਤ ਚੋਣ ਮੈਦਾਨ ‘ਚ ਉਤਾਰੀਆਂ ਔਰਤਾਂ ਦੀ ਸਥਿਤੀ ਪੂਰੀ ਮਜ਼ਬੂਤ ਹੈ ਅਤੇ ਉਕਤ ਔਰਤਾਂ ਸੱਤਾਧਾਰੀ ਪਾਰਟੀ ਦੀਆਂ ਉਮੀਦਵਾਰ ਮਹਿਲਾਵਾਂ ਨੂੰ ਹਰਾਉਂਦੇ ਹੋਏ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੀਆਂ।