18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਘਾ ਪੁਰਾਣਾ ਇਲਾਕੇ ਦੇ ਸਾਬਕਾ ਸੈਨਿਕਾਂ ਦੀ ਹੋਈ ਮੀਟਿੰਗ

ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ: ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਪ੍ਰਧਾਨ ਨੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 19-11-2026
ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ: ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਪ੍ਰਧਾਨ ਨੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਨੇ ਦੱਸਿਆ ਕਿ ਸਾਡਾ ਇੱਥੇ ਇਕੱਠੇ ਹੋਣ ਦਾ ਮੁੱਖ ਮੰਤਵ ਕਿਸੇ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਸਰਕਾਰ ਵਲੋਂ ਪੈਨਸ਼ਨ ਸਬੰਧੀ ਆਏ ਨਵੇਂ-ਨਵੇਂ ਹੁਕਮਾਂ ਤੋਂ ਜਾਣੂੰ ਕਰਵਾਉਣਾ ਹੈ। ਇਸ ਬਾਰੇ ਆਪ ਨੂੰ ਦੱਸਿਆ ਜਾਂਦਾ ਹੈ ਕਿ ਡੀ.ਏ. ਦੀ ਕਿਸ਼ਤ ਤਾਂ ਜੁਲਾਈ ਤੋਂ ਮਨਜ਼ੂਰ ਹੋ ਗਈ ਹੈ, ਪਰ ਛੇਵੇਂ ਪੇ ਕਮਿਸ਼ਨ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਹੈ, ਕਿਉਂਕਿ ਪਾਰਲੀਮੈਂਟ ਕਮੇਟੀ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਸਪੱਸ਼ਟ ਨਹੀਂ ਹਨ। ਸੋਸ਼ਲ ਮੀਡੀਆ ਪ੍ਰਚਾਰ ਰਿਹਾ ਹੈ ਕਿ ਅੱਠਵੇਂ ਤਨਖ਼ਾਹ ਕਮਿਸ਼ਨ ਵਿਚ ਜਨਵਰੀ 2026 ਤੋਂ ਪਹਿਲਾਂ ਆਏ ਪੈਨਸ਼ਨਰਾਂ ਨੂੰ ਕੋਈ ਲਾਭ ਨਹੀਂ ਮਿਲੇਗਾ, ਪਰ ਇਹ ਅਜੇ ਕਲੀਅਰ ਨਹੀਂ ਹੈ। ਇਕ ਰੈਂਕ ਇਕ ਪੈਨਸ਼ਨ ਦੀ ਮਨਜ਼ੂਰੀ ਇਸ ਗੈਪ ਨੂੰ ਪੂਰਾ ਕਰਨ ਲਈ ਹੀ ਹੁਣ ਤੱਕ ਲੜ ਕੇ ਜਿੱਤੀ ਹੈ। ਇਸ ਮੌਕੇ ਕੈਪਟਨ ਗੁਰਚਰਨ ਸਿੰਘ, ਕਰਨੈਲ ਸਿੰਘ, ਜੰਗ ਸਿੰਘ, ਬਿੱਕਰ ਸਿੰਘ, ਰਾਮ ਸਿੰਘ, ਸੁਖਦੇਵ ਸਿੰਘ, ਪਰਸਨ ਸਿੰਘ, ਰਣਜੀਤ ਸਿੰਘ, ਜਸਵੰਤ ਸਿੰਘ ਜੋੜਾ, ਕਰਨੈਲ ਸਿੰਘ, ਰਛਪਾਲ ਸਿੰਘ ਅਤੇ ਬਹੁਤ ਸਾਰੇ ਸਾਬਕਾ ਸੈਨਿਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੇਖਕ ਨਰੇਸ਼ ਮੇਹਨ ਨੇ ਪੁਸਤਕ ‘ਟਹਿਣੀਆਂ ਉਦਾਸ ਰਹਿਤੀ ਹੈ’ ਐਡਵੋਕੇਟ ਵਿਜੇ ਧੀਰ ਨੂੰ ਭੇਟ ਕੀਤੀ ਅਗਲੀ ਖ਼ਬਰ ਸ੍ਰੀ ਰਾਮ ਮਹਾਵੀਰ ਦਲ ਅਤੇ ਸੰਕੀਰਤਨ ਮੰਡਲ ਨੇ ਲਗਾਇਆ ਲੰਗਰ
Ad Position 24