18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਮਲ ਘਾਰੂ ਨੂੰ ਪੰਜਾਬ ਭਾਜਪਾ ਮਜ਼ਦੂਰ ਸੈੱਲ ਦਾ ਕੋ-ਕਨਵੀਨਰ ਨਿਯੁਕਤ ਹੋਣ ’ਤੇ ਡਾ. ਗਰਗ ਨੇ ਕੀਤਾ ਸਨਮਾਨਿਤ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਭਾਜਪਾ ਐਸ.

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਭਾਜਪਾ ਐਸ.ਸੀ. ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸਟੇਟ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਸਕੱਤਰ ਕਮਲ ਘਾਰੂ ਨੂੰ ਪੰਜਾਬ ਸਟੇਟ ਭਾਜਪਾ ਮਜ਼ਦੂਰ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਮਲ ਘਾਰੂ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ, ਭਾਜਪਾ ਪੰਜਾਬ ਮਜ਼ਦੂਰ ਸੈੱਲ ਦੇ ਕਨਵੀਨਰ ਸੰਜੀਵ ਅਟਵਾਲ, ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਕਨਵੀਨਰ ਡਾ. ਸੀਮਾਂਤ ਗਰਗ ਅਤੇ ਮੋਗਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹਰ ਹਾਲ ਵਿਚ ਐਸ.ਸੀ. ਸਮਾਜ ਅਤੇ ਮਜ਼ਦੂਰ ਵਰਗ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗ਼ਰੀਬ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਮੁਫ਼ਤ ਕਣਕ, ਪੱਕੇ ਮਕਾਨ ਮੁਹੱਈਆ ਕਰਵਾਉਣਾ, ਪੰਜ ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਵਾਲਾ ਕਾਰਡ, ਜਨ-ਧਨ ਯੋਜਨਾ ਤਹਿਤ ਜ਼ੀਰੋ ਬੈਲੈਂਸ ਖਾਤੇ ਖੋਲ੍ਹਣਾ ਅਤੇ ਮੁਫ਼ਤ ਗੈਸ ਕੁਨੈਕਸ਼ਨ ਦੇਣਾ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਮੌਕ ਪਾਰਲੀਮੈਂਟ ਕਰਵਾਇਆ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਗੁਰਮਨਦੀਪ ਸਿੰਘ ਦੀ ਪੰਜਾਬ ਕ੍ਰਿਕਟ ਟੀਮ ਅੰਡਰ-17 ਲਈ ਚੋਣ
Ad Position 24