18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਗਜੀਤ ਕੌਰ ਸਾਬਕਾ ਸੁਪਰਡੈਂਟ ਨੇ ਚਲਾਈ।

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਗਜੀਤ ਕੌਰ ਸਾਬਕਾ ਸੁਪਰਡੈਂਟ ਨੇ ਚਲਾਈ। ਨਾਇਬ ਸਿੰਘ ਨੇ ਦੱਸਿਆ ਕਿ 6ਵੇਂ ਕਮਿਸ਼ਨ ਦਾ ਬਕਾਇਆਂ ਜਲਦ ਪਾਇਆ ਜਾਵੇ, ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫ਼ੈਸਲੇ ਪੈਨਸ਼ਨਰਾਂ ’ਤੇ ਲਾਗੂ ਕੀਤੇ ਜਾਣ, ਪੈਨਸ਼ਨਰ ਦੀ ਮੌਤ ਹੋ ਜਾਣ ’ਤੇ ਉਸ ਦੇ ਵਾਰਸ ਨੂੰ ਫੈਮਲੀ ਪੈਨਸ਼ਨ ਲਾਗੂ ਕੀਤੀ ਜਾਵੇ, ਐਲ.ਟੀ.ਸੀ. ਦੀ ਮੰਗ ਗੌਰਮਿੰਟ ਪੈਨਸ਼ਨਰਾਂ ਦੀ ਤਰਜ਼ ’ ਤੇ ਲਾਗੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵਲੋਂ ਫਰਵਰੀ 2026 ਤੋਂ ਪੈਨਸ਼ਨਰਾਂ ਦੇ ਖਾਤੇ ਵਿਚ ਬਕਾਇਆ ਪਾਇਆ ਸੀ, ਕਰੀਬ 1500 ਤੋਂ ਉੱਪਰ ਪੈਨਸ਼ਨਰ ਬਕਾਇਆ ਨਾ ਪੈਣ ਤੋਂ ਵਾਂਝੇ ਰਹਿ ਗਏ। 6-ਵੇਂ ਕਮਿਸ਼ਨ ਦਾ ਬਕਾਇਆ ਜਿਨ੍ਹਾਂ ਪੈਨਸ਼ਨਰਾਂ ਦਾ ਡਿਊ ਹੈ ਬਿਨਾਂ ਕਿਸੇ ਦੇਰੀ ਉਨ੍ਹਾਂ ਦੇ ਖਾਤਿਆਂ ਵਿਚ ਪਾਇਆ ਜਾਵੇ। ਇਸ ਮੌਕੇ ਨਾਇਬ ਸਿੰਘ ਰੌਂਤਾ ਪ੍ਰਧਾਨ, ਜਗਜੀਤ ਕੌਰ, ਬਲਵੰਤ ਸਿੰਘ, ਗੁਰਮੇਲ ਸਿੰਘ, ਜੁਗਿੰਦਰ ਸਿੰਘ, ਗਿਆਨ ਸਿੰਘ, ਰੂਪ ਸਿੰਘ, ਕਰਤਾਰ ਸਿੰਘ, ਬਲਜੀਤ ਕੌਰ, ਪ੍ਰੀਤਮ ਸਿੰਘ, ਪੂਰਨ ਸਿੰਘ, ਕਰਨੈਲ ਕੌਰ, ਕ੍ਰਿਸ਼ਨਾ ਧਾਮੀ, ਧਨੀ ਰਾਮ, ਕੁਲਵੰਤ ਕੌਰ, ਸੁਰਜੀਤ ਕੌਰ ਸਮੇਤ ਪੈਨਸ਼ਨਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ-ਡਾ. ਸੰਦੀਪ ਸਿੰਘ ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਮੌਕ ਪਾਰਲੀਮੈਂਟ ਕਰਵਾਇਆ
Ad Position 24