18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਡੀ. ਆਈ. ਜੀ. ਹਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

ਮੋਗਾ, 18 ਨਵੰਬਰ (ਗੁਰਤੇਜ ਸਿੰਘ ਬੱਬੀ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਆਗਾਮੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਪ੍ਰੀਤ ਸਿੰਘ ਡੀ. ਆਈ.

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਗੁਰਤੇਜ ਸਿੰਘ ਬੱਬੀ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਆਗਾਮੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਪ੍ਰੀਤ ਸਿੰਘ ਡੀ.ਆਈ.ਜੀ. ਈ.ਓ.ਡਬਲਯੂ. ਵਿਜੀਲੈਂਸ ਬਿਊਰੋ ਪੰਜਾਬ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਪੁਲਿਸ ਆਬਜ਼ਰਵਰ ਚੋਣ ਪ੍ਰਕਿਰਿਆ ਦੌਰਾਨ ਪੁਲਿਸ ਫੋਰਸ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਵਿਸ਼ੇਸ਼ ਨਿਗਰਾਨੀ ਰੱਖਣਗੇ। ਇਸ ਤੋਂ ਇਲਾਵਾ ਚੋਣ ਅਬਜ਼ਰਵਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੀ ਵੀ ਜ਼ਿੰਮੇਵਾਰੀ ਨਿਭਾਉਣਗੇ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਚੋਣਾਂ ਲਈ 28 ਨਵੰਬਰ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਚੋਣਾਂ ਨਾਲ ਸੰਬੰਧਿਤ ਕਿਸੇ ਵੀ ਸ਼ਿਕਾਇਤ, ਚੋਣ ਜ਼ਾਬਤੇ ਦੀ ਉਲੰਘਣਾ ਜਾਂ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਲਈ ਆਮ ਜਨਤਾ ਅਤੇ ਰਾਜਨੀਤਕ ਪਾਰਟੀਆਂ ਪੁਲਿਸ ਆਬਜ਼ਰਵਰ ਨਾਲ ਸਿੱਧਾ ਸੰਪਰਕ ਕਰ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣਾਂ ਨੇ ਇਤਿਹਾਸਕ ਸਥਾਨ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਮੈਕਰੋ ਗਲੋਬਲ ਰਾਹੀਂ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੋ-ਡੱਲਾ
Ad Position 24