19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੋਗਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਬਲਤੇਜ ਪੰਨੂ, ਵਿਧਾਇਕ ਸ਼ੈਰੀ ਕਲਸੀ, ਸੁਖਾਨੰਦ, ਮਾਣੂੰਕੇ ਵਲੋਂ ਜਾਇਜ਼ਾ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਹੈੱਡ/ਇੰਚਾਰਜ ਬਲਤੇਜ ਪੰਨੂ, ਹਲਕਾ ਬਟਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ ‘ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਹੈੱਡ/ਇੰਚਾਰਜ ਬਲਤੇਜ ਪੰਨੂ, ਹਲਕਾ ਬਟਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ ‘ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਵਿਚ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਰਾਸ਼ਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਖ਼ੁਸ਼ਹਾਲ ਪੰਜਾਬ ਮਹਾਂਰੈਲੀ ਲਈ ਲਗ-ਪਗ 116 ਏਕੜ ਜਗ੍ਹਾ ਵਿਚ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਇਕ ਲੱਖ ਤੋਂ ਵੱਧ ਆਮ ਲੋਕ, ਪਾਰਟੀ ਵਰਕਰ ਅਤੇ ਵਲੰਟੀਅਰ ਸ਼ਾਮਿਲ ਹੋਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਦੀ ਵੱਡੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਅਤੇ ਪ੍ਰਬੰਧਕੀ ਟੀਮਾਂ ਨੂੰ ਕਿਹਾ ਕਿ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਪਾਰਕਿੰਗ, ਆਵਾਜਾਈ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸੁਰੱਖਿਆ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ, ਖ਼ਾਸ ਕਰ ਕੇ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੋਗਾ ਪੰਜਾਬ ਦੇ ਕੇਂਦਰੀ ਹਿੱਸੇ ਵਿਚ ਸਥਿਤ ਹੋਣ ਕਰ ਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੁਵਿਧਾਜਨਕ ਸਥਾਨ ਹੈ। ਇਸ ਲਈ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਹਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇਕ ਵੱਡਾ ਇਕੱਠ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਮੰਚ ਵੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਲਈ ਖੇਤੀਬਾੜੀ ਸਹੂਲਤਾਂ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਇਸ ਮੌਕੇ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਨੂੰ ਹਦਾਇਤ ਕੀਤੀ ਕਿ 26 ਨਵੰਬਰ ਨੂੰ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਐਸ.ਡੀ.ਐਮ. ਮੋਗਾ ਸਤਵਿੰਦਰਪਾਲ ਸਿੰਘ ਰਣੀਕੇ ਵਲੋਂ ਸਮਾਗਮ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੀਤਾ ਭਵਨ ਮੋਗਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਆਂਵਲਾ ਨੌਮੀ, ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਭੋਜਨ ਦਾ ਕੀਤਾ ਗਿਆ ਵਿ... ਅਗਲੀ ਖ਼ਬਰ ਅਕਾਲੀ ਦਲ ( ਬ ) ਦਾ ਕਾਫ਼ਲਾ ਹਰ ਰੋਜ਼ ਹੋ ਰਿਹਾ ਵੱਡਾ - ਐਡਵੋਕੇਟ ਹਰਨਾਮਪੁਰਾ
Ad Position 24