19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੀਤਾ ਭਵਨ ਮੋਗਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਆਂਵਲਾ ਨੌਮੀ, ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਭੋਜਨ ਦਾ ਕੀਤਾ ਗਿਆ ਵਿਸ਼ੇਸ਼ ਪ੍ਰਬੰਧ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਪਰਮ ਪੂਜਨੀਕ ਸਤਿਗੁਰਦੇਵ ਸਵਾਮੀ ਵੇਦਾਂਤਾਨੰਦ ਮਹਾਰਾਜ ਦੀ ਪਾਵਨ ਕਰਮ ਭੂਮੀ ਗੀਤਾ ਭਵਨ ਮੋਗਾ ਵਿਖੇ ਗੀਤਾ ਭਵਨ ਟਰੱਸਟ ਸੁਸਾਇਟੀ ਵਲੋਂ ਆਂਵਲਾ ਨੌਮੀ ਦਾ ਤਿਉਹਾਰ ਬੜੀ ਸ਼ਰਧਾ, ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੀਤਾ ਭਵਨ ਦੇ ਵਿਹੜੇ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਭੋਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

Ad Position 21
No active advertisement
ਮੋਗਾ ਦੇ ਗੀਤਾ ਭਵਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਆਂਵਲਾ ਨੌਮੀ ਦੇ ਸਮਾਗਮ ਵਿਚ ਸ਼ਾਮਿਲ ਹੁੰਦੇ ਹੋਏ ਸ਼ਰਧਾਲੂ। ਅਜੀਤ ਤਸਵੀਰ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਪਰਮ ਪੂਜਨੀਕ ਸਤਿਗੁਰਦੇਵ ਸਵਾਮੀ ਵੇਦਾਂਤਾਨੰਦ ਮਹਾਰਾਜ ਦੀ ਪਾਵਨ ਕਰਮ ਭੂਮੀ ਗੀਤਾ ਭਵਨ ਮੋਗਾ ਵਿਖੇ ਗੀਤਾ ਭਵਨ ਟਰੱਸਟ ਸੁਸਾਇਟੀ ਵਲੋਂ ਆਂਵਲਾ ਨੌਮੀ ਦਾ ਤਿਉਹਾਰ ਬੜੀ ਸ਼ਰਧਾ, ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੀਤਾ ਭਵਨ ਦੇ ਵਿਹੜੇ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਭੋਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਗੀਤਾ ਭਵਨ ਵਿਖੇ ਪਹੁੰਚੇ ਅਤੇ ਪੂਰੀ ਵਿਧੀ-ਵਿਧਾਨ ਨਾਲ ਆਂਵਲੇ ਦੇ ਰੁੱਖ ਦੀ ਪੂਜਾ-ਅਰਚਨਾ ਕਰ ਕੇ ਪਰਿਵਾਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ, ਸਿਹਤ ਅਤੇ ਸਮ੍ਰਿੱਧੀ ਲਈ ਅਰਦਾਸ ਕੀਤੀ। ਮਹਿਲਾਵਾਂ ਨੇ ਆਂਵਲੇ ਦੇ ਰੁੱਖ ਦੁਆਲੇ ਪਵਿੱਤਰ ਧਾਗੇ ਬੰਨ੍ਹ ਕੇ ਪਰਿਕਰਮਾ ਕੀਤੀ ਅਤੇ ਰਵਾਇਤੀ ਰੀਤੀ-ਰਿਵਾਜ਼ਾਂ ਅਨੁਸਾਰ ਪੂਜਾ ਕੀਤੀ। ਸ਼ਰਧਾਲੂਆਂ ਨੇ ਸਾਂਝੇ ਤੌਰ ‘ਤੇ ਪ੍ਰਸ਼ਾਦ ਅਤੇ ਭੋਜਨ ਛਕਿਆ। ਆਂਵਲਾ ਨੌਮੀ, ਜਿਸ ਨੂੰ ਅਕਸ਼ੈ ਨੌਮੀ ਵੀ ਕਿਹਾ ਜਾਂਦਾ ਹੈ, ਕਾਰਤਿਕ ਮਹੀਨੇ ਦੇ ਸ਼ੁਕਲ ਪੱਖ ਦੀ ਨੌਮੀ ਤਿਥੀ ਨੂੰ ਮਨਾਈ ਜਾਂਦੀ ਹੈ। ਸਨਾਤਨ ਧਰਮ ਵਿਚ ਇਸ ਦਿਨ ਦਾ ਵਿਸ਼ੇਸ਼ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਆਂਵਲੇ ਦੇ ਰੁੱਖ ਵਿਚ ਭਗਵਾਨ ਵਿਸ਼ਨੂੰ ਦਾ ਨਿਵਾਸ ਮੰਨਿਆ ਜਾਂਦਾ ਹੈ। ਇਸ ਦਿਨ ਆਂਵਲੇ ਦੇ ਰੁੱਖ ਦੀ ਪੂਜਾ ਕਰਨ, ਜਲ ਅਰਪਿਤ ਕਰਨ, ਦੀਵਾ ਜਗਾਉਣ ਅਤੇ ਪਰਿਕਰਮਾ ਕਰਨ ਨਾਲ ਅਕਸ਼ੈ ਪੁੰਨ ਦੀ ਪ੍ਰਾਪਤੀ ਹੁੰਦੀ ਹੈ। ਅਕਸ਼ੈ ਦਾ ਅਰਥ ਹੈ ਜਿਸ ਦਾ ਕਦੇ ਨਾਸ਼ ਨਾ ਹੋਵੇ। ਇਸ ਮੌਕੇ ਗੀਤਾ ਭਵਨ ਟਰੱਸਟ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਸੁਨੀਲ ਗਰਗ ਨੇ ਸ਼ਰਧਾਲੂਆਂ ਨੂੰ ਆਂਵਲਾ ਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਰਤੀ ਸਨਾਤਨ ਸੰਸਕ੍ਰਿਤੀ ਦੇ ਹਰੇਕ ਤਿਉਹਾਰ ਪਿੱਛੇ ਡੂੰਘਾ ਅਧਿਆਤਮਿਕ, ਸਮਾਜਿਕ ਅਤੇ ਕੁਦਰਤ ਨਾਲ ਜੁੜਿਆ ਸੰਦੇਸ਼ ਛੁਪਿਆ ਹੋਇਆ ਹੈ। ਆਂਵਲਾ ਨੌਮੀ ਸਾਨੂੰ ਕੁਦਰਤ ਪ੍ਰਤੀ ਸਤਿਕਾਰ, ਪਰਿਵਾਰ ਦੀ ਖ਼ੁਸ਼ਹਾਲੀ, ਸੇਵਾ, ਦਾਨ ਅਤੇ ਪਰਉਪਕਾਰ ਦੀ ਭਾਵਨਾ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੰਦੀ ਹੈ। ਗੀਤਾ ਭਵਨ ਟਰੱਸਟ ਸੁਸਾਇਟੀ ਦੇ ਜਨਰਲ ਸਕੱਤਰ ਅੰਸ਼ੁਲ ਸ਼੍ਰੀਕੁੰਜ ਨੇ ਕਿਹਾ ਕਿ ਆਂਵਲਾ ਨੌਮੀ ਦਾ ਤਿਉਹਾਰ ਸ਼ਰਧਾ ਦੇ ਨਾਲ-ਨਾਲ ਸੇਵਾ ਅਤੇ ਸਮੂਹਿਕ ਸ਼ਮੂਲੀਅਤ ਦਾ ਵੀ ਪ੍ਰਤੀਕ ਹੈ। ਉਨ੍ਹਾਂ ਸਮਾਗਮ ਵਿਚ ਪਹੁੰਚ ਕੇ ਪੂਜਾ-ਅਰਚਨਾ ਕਰਨ ਅਤੇ ਪ੍ਰਸ਼ਾਦ ਛਕਣ ਵਾਲੇ ਸਾਰੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਦੇ ਮੀਤ ਪ੍ਰਧਾਨ ਰਵਿੰਦਰ ਸੂਦ, ਭਾਰਤ ਅਗਰਵਾਲ, ਸੰਯੁਕਤ ਸਕੱਤਰ ਸੁਰਿੰਦਰ ਗੋਇਲ, ਖ਼ਜ਼ਾਨਚੀ ਯੋਗੇਸ਼ ਗਰਗ, ਕਾਰਜਕਾਰਨੀ ਮੈਂਬਰ ਕੇ.ਐਮ. ਗੁਪਤਾ ਤੇ ਮਨਵਿੰਦਰ ਸੱਗੂ ਸਮੇਤ ਹੋਰ ਮੈਂਬਰਾਂ ਨੇ ਸਮਾਗਮ ਦੇ ਪ੍ਰਬੰਧਾਂ ਵਿਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੋਗਾ ਦੇ ਸਮੂਹ ਕੈਮਿਸਟਾਂ ਲਈ ਅਹਿਮ ਆਦੇਸ਼ ਜਾਰੀ ਅਗਲੀ ਖ਼ਬਰ ਮੋਗਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਬਲਤੇਜ ਪੰਨੂ, ਵਿਧਾਇਕ ਸ਼ੈਰੀ ਕਲਸੀ, ਸੁਖਾਨੰਦ, ਮਾਣੂੰਕੇ ਵਲੋਂ...
Ad Position 24