19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਹੋਇਆ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ ਜਿਸ ਵਿਚ ਚੋਣ ਨਿਗਰਾਨ ਵਜੋਂ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ ਤੇ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਇਜਲਾਸ ਦੇ ਸ਼ੁਰੂ ਵਿਚ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਪਿਛਲੇ ਅੱਠ ਸਾਲਾਂ ਦੇ ਕੰਮ ਕਾਰ ‘ਤੇ ਵਿਸਥਾਰ ਵਿਚ ਕਾਰਗੁਜ਼ਾਰੀ ਦੀ ਰਿਪੋਰਟ ‘ਤੇ ਚਾਨਣਾ ਪਾਇਆ।

Ad Position 21
No active advertisement
ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ ਜਿਸ ਵਿਚ ਚੋਣ ਨਿਗਰਾਨ ਵਜੋਂ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ ਤੇ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਇਜਲਾਸ ਦੇ ਸ਼ੁਰੂ ਵਿਚ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਪਿਛਲੇ ਅੱਠ ਸਾਲਾਂ ਦੇ ਕੰਮ ਕਾਰ ‘ਤੇ ਵਿਸਥਾਰ ਵਿਚ ਕਾਰਗੁਜ਼ਾਰੀ ਦੀ ਰਿਪੋਰਟ ‘ਤੇ ਚਾਨਣਾ ਪਾਇਆ। ਇਸ ਉਪਰੰਤ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਵਲੋਂ ਪਿਛਲੇ ਸਮੇਂ ਵਿਚ ਖ਼ਰਚੇ ਦੇ ਹਿਸਾਬ ਕਿਤਾਬ ਦੀ ਰਿਪੋਰਟ ਪੇਸ਼ ਕੀਤੀ ਗਈ। ਇਨ੍ਹਾਂ ਦੋਨਾਂ ਰਿਪੋਰਟਾਂ ‘ਤੇ ਇਜਲਾਸ ਵਿਚ ਬਹਿਸ ਤੋਂ ਬਾਅਦ ਹਾਜ਼ਰ ਡੈਲੀਗੇਟਾਂ ਨੇ ਹੱਥ ਖੜ੍ਹੇ ਕਰ ਕੇ ਦੋਨਾਂ ਰਿਪੋਰਟਾਂ ਨੂੰ ਪਾਸ ਕੀਤਾ। ਇਸ ਉਪਰੰਤ ਸਰਕਲ ਪ੍ਰਧਾਨ ਨੇ ਆਪਣੇ ਵਿਚਾਰ ਰੱਖੇ ਅਤੇ ਦੱਸਿਆ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ। ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੋਹਾਂ ਸਰਕਾਰਾਂ ਦੇ ਖ਼ਿਲਾਫ਼ ਸਾਨੂੰ ਸੰਘਰਸ਼ ਕਰਨ ਦੀ ਲੋੜ ਹੈ। ਇਸ ਉਪਰੰਤ ਪ੍ਰਧਾਨ ਨੇ ਪੁਰਾਣੀ ਕਮੇਟੀ ਭੰਗ ਕਰ ਦਿੱਤੀ ਅਤੇ ਨਵੀਂ ਚੋਣ ਕਰਵਾਉਣ ਲਈ ਸੂਬੇ ਤੋਂ ਆਏ ਚੋਣ ਨਿਗਰਾਨਾਂ ਨੂੰ ਜ਼ਿਲ੍ਹਾ ਕਮੇਟੀ ਦੀ ਨਵੀਂ ਚੋਣ ਕਰਵਾਉਣ ਲਈ ਕਾਰਵਾਈ ਸੌਂਪ ਦਿੱਤੀ। ਸ਼ਿੰਗਾਰਾ ਸਿੰਘ ਮਾਨ ਨੇ ਜ਼ਿਲ੍ਹਾ ਕਮੇਟੀ ਦੀ ਨਵੀਂ ਚੋਣ ਕਰਵਾਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ, ਮੀਤ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਕੌਰ ਹਿੰਮਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਬੂਟਾ ਸਿੰਘ ਭਾਗੀਕੇ, ਸੰਗਠਨ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਬਚਿੱਤਰ ਕੌਰ ਤਲਵੰਡੀ ਮੱਲੀਆਂ, ਪ੍ਰਚਾਰ ਸਕੱਤਰ ਜਸਵਿੰਦਰ ਸਿੰਘ ਘੱਲ ਕਲਾਂ ਤੇ ਹਰਜੀਤ ਕੌਰ ਸੁਖਾਨੰਦ, ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਕਮੇਟੀ ਮੈਂਬਰ ਸੁਖਦੇਵ ਸਿੰਘ ਕੋਕਰੀ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਭਾਨ ਸਿੰਘ ਸੁਖਾਨੰਦ, ਜਗਦੇਵ ਸਿੰਘ ਸਿੰਘਾਂਵਾਲਾ, ਗੁਰਮੁਖ ਸਿੰਘ ਹਿੰਮਤਪੁਰਾ, ਸੁਖਜਿੰਦਰ ਸਿੰਘ, ਗੁਰਚਰਨ ਸਿੰਘ ਰਾਮਾ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਜਗਜੀਤ ਸਿੰਘ ਕੋਕਰੀ ਕਲਾਂ, ਹਰਬੰਸ ਕੌਰ ਚੜਿੱਕ ਤੇ ਗੁਰਨਾਮ ਸਿੰਘ ਮਾਛੀਕੇ ਆਦਿ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਚੋਣਾਂ-ਆਖ਼ਰੀ ਦਿਨ ਤੱਕ ਕੁੱਲ 67 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਪ੍ਰਣਵਜੋਤ ਨੇ ਕ੍ਰਿਕਟ ’ਚ ਚਮਕਾਇਆ ਮੋਗਾ ਦਾ ਨਾਂਅ
Ad Position 24