ਜੀਂਦੜਾ ਸਕੂਲ ’ਚ ਮਨਾਇਆ ਸਾਲਾਨਾ ਖੇਡ ਦਿਵਸ
ਕਿਸ਼ਨਪੁਰਾ ਕਲਾਂ, 19 ਨਵੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮੈਦਾਨ ਵਿਦਿਆਰਥੀਆਂ ਦੀਆਂ ਖੇਡ ਗਤੀਵਿਧੀਆਂ ਨਾਲ ਰੌਣਕ ਮਈ ਹੋ ਗਿਆ।
ਕਿਸ਼ਨਪੁਰਾ ਕਲਾਂ, 19 ਨਵੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮੈਦਾਨ ਵਿਦਿਆਰਥੀਆਂ ਦੀਆਂ ਖੇਡ ਗਤੀਵਿਧੀਆਂ ਨਾਲ ਰੌਣਕ ਮਈ ਹੋ ਗਿਆ। ਸਮਾਰੋਹ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਹੋਈ, ਸਭ ਤੋਂ ਪਹਿਲਾਂ ਰੀਬਨ ਕੱਟਣ ਦੀ ਰਸਮ ਹੋਈ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ, ਦੌੜਾਂ ਤੇ ਮਨੋਰੰਜਕ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ, ਤਾਕਤ, ਅਨੁਸ਼ਾਸਨ ਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਨਰਸਰੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ ਤੇ ਖੇਡ ਭਾਵਨਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ। ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਤੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਦੇ ਮਹੱਤਵ ਬਾਰੇ ਦੱਸਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ ਗਈ।