19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੀ.ਐਸ.ਪੀ. ਅਨਵਰ ਅਲੀ ਵਲੋਂ ਪਿੰਡਾਂ ਅਤੇ ਖੇਤਾਂ ’ਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂਕ

ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੋਗਾ ਪੁਲਿਸ ਵਲੋਂ ਲਗਾਤਾਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅਨਵਰ ਅਲੀ ਡੀ.

Ad Position 21
No active advertisement
ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ 20-11-2026
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੋਗਾ ਪੁਲਿਸ ਵਲੋਂ ਲਗਾਤਾਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅਨਵਰ ਅਲੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਵਲੋਂ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਅਤੇ ਕਿਸਾਨਾਂ ਦੇ ਖੇਤਾਂ ਵਿਚ ਖ਼ੁਦ ਪਹੁੰਚ ਕਰਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡੀ.ਐਸ.ਪੀ. ਅਨਵਰ ਅਲੀ ਵਲੋਂ ਬੱਧਨੀ ਕਲਾਂ ਪਿੰਡਾਂ ਦੇ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ, ਸੜਕਾਂ ‘ਤੇ ਦਿੱਖ ਘਟਣ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਅਤੇ ਇਸ ਨਾਲ ਜ਼ਮੀਨ ਦੇ ਮਿੱਤਰ ਕੀੜੇ ਅਤੇ ਲੋੜੀਂਦੇ ਖ਼ੁਰਾਕੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮਾਨਯੋਗ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਨਵੀਂ ਦਿੱਲੀ ਅਤੇ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਮੋਗਾ ਪੁਲਿਸ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਾਤਾਵਰਣ ਦੀ ਸ਼ੁੱਧਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ, ਜਿਵੇਂ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਜਿਸ ਨਾਲ ਭਵਿੱਖ ਵਿਚ ਫ਼ਸਲਾਂ ਦਾ ਵਧੀਆ ਝਾੜ ਪ੍ਰਾਪਤ ਕਰਨ ਵਿਚ ਵੀ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਗੂ ਕਾਨੂੰਨੀ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾ ਰਹੀ ਹੈ। ਜ਼ਿਲ੍ਹਾ ਮੋਗਾ ਪੁਲਿਸ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਤਾਵਰਣ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਸਮਾਜ ਦੀ ਸਿਰਜਣਾ ਵਿਚ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਵਲੋਂ ਕੈਂਪਸ ਪਲੇਸਮੈਂਟ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਤੇ ਪੁਲਿਸ ਅਬਜ਼ਰਵਰਾਂ ਵਲੋਂ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ
Ad Position 24