ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਬਾਲ ਦਿਵਸ ਮਨਾਇਆ
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ।
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਇਨ੍ਹਾਂ ਖੇਡਾਂ ਵਿਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਵਿਚ ਖੇਡ ਭਾਵਨਾ, ਆਪਸੀ ਸਹਿਯੋਗ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ। ਸਕੂਲ ਦਾ ਮਾਹੌਲ ਬੱਚਿਆਂ ਦੇ ਹਾਸੇ, ਖ਼ੁਸ਼ੀਆਂ ਅਤੇ ਚਹਿਲ-ਪਹਿਲ ਨਾਲ ਭਰ ਗਿਆ। ਇਹ ਦਿਨ ਸਾਰੇ ਬੱਚਿਆਂ ਲਈ ਬਹੁਤ ਹੀ ਯਾਦਗਾਰ ਅਤੇ ਖ਼ੁਸ਼ੀਆਂ ਭਰਿਆ ਰਿਹਾ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਬਾਲ ਦਿਵਸ ਦੀ ਬੱਚਿਆਂ ਨੂੰ ਵਧਾਈ ਦਿੱਤੀ ਤੇ ਬਾਲ ਦਿਵਸ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਇਹ ਦਿਵਸ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ‘’ਤੇ ਮਨਾਇਆ ਜਾਂਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਲਈ ਇਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਨਿਪੁੰਨ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ।