19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭੋਲਾ ਸਿੰਘ ਬਰਾੜ, ਧਰਮਪਾਲ ਸਿੰਘ ਡੀ.ਪੀ ਅਤੇ ਜਗਸੀਰ ਸਿੰਘ ਕਾਲੇਕੇ ਨਾਲ ਰਾਣਾ ਗੁਰਜੀਤ ਨੇ ਕੀਤੀ ਬੰਦ ਕਮਰਾ ਮੀਟਿੰਗ

ਬਾਘਾ ਪੁਰਾਣਾ, 19 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਨਵੇਂ ਸਿਰੇ ਤੋਂ ਕਰਵਾਉਣ ਲਈ ਜਾਰੀ ਹੋਏ ਪ੍ਰੋਗਰਾਮ ਉਪਰੰਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਚੋਣ ਅਬਜ਼ਰਵਰ ਨੇ ਆਪਣੇ ਸਾਥੀਆਂ ਮਲਕੀਤ ਸਿੰਘ ਦਾਖਾ ਤੇ ਮਮਤਾ ਦੱਤਾ ਸਮੇਤ ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਰੱਖੇ ਗਏ ਪ੍ਰੋਗਰਾਮ ਤੋਂ ਪਹਿਲਾਂ ਹਲਕੇ ਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਧਰਮਪਾਲ ਸਿੰਘ ਡੀ. ਪੀ ਨਿਹਾਲ ਸਿੰਘ ਵਾਲਾ ਅਤੇ ਜਗਸੀਰ ਸਿੰਘ ਕਾਲੇਕੇ ਨਾਲ ਬੰਦ ਕਮਰਾ ਮੀਟਿੰਗ ਕਰਕੇ ਆਪਸੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਬਾਘਾ ਪੁਰਾਣਾ, 19 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਨਵੇਂ ਸਿਰੇ ਤੋਂ ਕਰਵਾਉਣ ਲਈ ਜਾਰੀ ਹੋਏ ਪ੍ਰੋਗਰਾਮ ਉਪਰੰਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਚੋਣ ਅਬਜ਼ਰਵਰ ਨੇ ਆਪਣੇ ਸਾਥੀਆਂ ਮਲਕੀਤ ਸਿੰਘ ਦਾਖਾ ਤੇ ਮਮਤਾ ਦੱਤਾ ਸਮੇਤ ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਰੱਖੇ ਗਏ ਪ੍ਰੋਗਰਾਮ ਤੋਂ ਪਹਿਲਾਂ ਹਲਕੇ ਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਧਰਮਪਾਲ ਸਿੰਘ ਡੀ.ਪੀ ਨਿਹਾਲ ਸਿੰਘ ਵਾਲਾ ਅਤੇ ਜਗਸੀਰ ਸਿੰਘ ਕਾਲੇਕੇ ਨਾਲ ਬੰਦ ਕਮਰਾ ਮੀਟਿੰਗ ਕਰਕੇ ਆਪਸੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੋਣਾਂ ਲੜਨ ਦੇ ਕੁੱਝ ਚਾਹਵਾਨ ਉਮੀਦਵਾਰਾਂ ਨਾਲ ਵੀ ਵਿਚਾਰਾਂ ਹੋਈਆਂ। ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਤੇ ਸੂਬੇਦਾਰ ਗੁਰਬਚਨ ਸਿੰਘ ਬਰਾੜ ਦੀ ਜ਼ਿੰਮੇਵਾਰੀ ਲਗਾਈ ਕਿ ਉਹ ਹਲਕੇ ਦੇ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਧਰਮਪਾਲ ਸਿੰਘ ਡੀ.ਪੀ. ਨਿਹਾਲ ਸਿੰਘ ਵਾਲਾ, ਜਗਸੀਰ ਸਿੰਘ ਗਿੱਲ ਕਾਲੇਕੇ, ਦਰਸ਼ਨ ਸਿੰਘ ਬਰਾੜ ਸਾਬਕਾ ਵਿਧਾਇਕ ਨਾਲ ਸਲਾਹ-ਮਸ਼ਵਰਾ ਕਰਕੇ ਉਮੀਦਵਾਰਾਂ ਦਾ ਐਲਾਨ ਕਰਨ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੈਂ ਉਚੇਚੇ ਤੌਰ ’ਤੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਬਦੌਲਤ ਕਾਨੂੰਨ ’ਤੇ ਲੋਕਾਂ ਦਾ ਭਰੋਸਾ ਕਾਇਮ ਰਿਹਾ ਹੈ| ਉਨ੍ਹਾਂ ਇਹ ਵੀ ਦੱਸਿਆ ਕਿ ਦਸ ਦੇ ਕਰੀਬ ਉਮੀਦਵਾਰਾਂ ਦੇ ਨਾਵਾਂ ਦੀ ਚਰਚਾ ਹੋਈ ਹੈ ਅਤੇ ਰਹਿੰਦੇ ਚਾਰ-ਪੰਜ ਉਮੀਦਵਾਰਾਂ ਦੇ ਨਾਂਅ ਵੀ ਜਲਦ ਹੀ ਫਾਈਨਲ ਕੀਤੇ ਜਾਣਗੇ। ਇਸ ਮੌਕੇ ਉਕਤ ਆਗੂਆਂ ਨੇ ਰਾਣਾ ਗੁਰਜੀਤ ਸਿੰਘ ਦਾ ਲੋਈ ਨਾਲ ਸਨਮਾਨ ਵੀ ਕੀਤਾ|
Ad Position 22
No active advertisement
ਪਿਛਲੀ ਖ਼ਬਰ ਭਜਨ ਸੰਧਿਆ ਮਨ ਕੀ ਬਾਤ ਸਾਂਵਰੇ ਕੇ ਸਾਥ ਦੇ ਸੱਦਾ ਪੱਤਰ ਭੇਟ ਕੀਤੇ ਅਗਲੀ ਖ਼ਬਰ ਭਾਜਪਾ ਆਗੂ ਮੁਖ਼ਤਿਆਰ ਸਿੰਘ ਸੰਧੂ ਨੇ ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ’ਤੇ ਕੱਸਿਆ ਤਨਜ਼
Ad Position 24